ਸੁਪਰੀਮ ਕੋਰਟ ਨੇ ਦਿੱਲੀ ਦੇ CM Atishi ਅਤੇ ਸਾਬਕਾ ਮੁੱਖ ਮੰਤਰੀ Arvind Kejriwal ਦੇ ਮਾਣਹਾਨੀ ਮਾਮਲੇ ਨੂੰ ਲੈ ਕੇ ਹੇਠਲੀ ਅਦਾਲਤ ‘ਚ ਚੱਲ ਰਹੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਰਾਉਸ ਐਵੇਨਿਊ ਦੀ ਅਦਾਲਤ ਨੇ BJP ਦੇ ਇੱਕ ਅਧਿਕਾਰੀ ਵੱਲੋਂ ਲਾਏ ਮਾਣਹਾਨੀ ਦੇ ਮੁਕੱਦਮੇ ਵਿੱਚ ਦੋਵਾਂ ਆਗੂਆਂ ਨੂੰ 3 ਅਕਤੂਬਰ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ।
ਇਸ ਦੇ ਨਾਲ ਹੀ ਜਸਟਿਸ ਰਿਸ਼ੀਕੇਸ਼ ਰਾਏ ਅਤੇ ਐਸਵੀਐਨ ਭੱਟੀ ਦੇ ਪੈਨਲ ਨੇ ਇਸ ਮਾਮਲੇ ਸਬੰਧੀ ਦਿੱਲੀ ਪੁਲਿਸ ਅਤੇ ਭਾਜਪਾ ਆਗੂ ਰਾਜੀਵ ਬੱਬਰ ਤੋਂ ਜਵਾਬ ਮੰਗਿਆ ਹੈ। ਜ਼ਿਕਰਯੋਗ ਸੁਪਰੀਮ ਕੋਰਟ ਨੇ ‘ਆਪ’ ਨੇਤਾਵਾਂ Atishi ਅਤੇ Arvind Kejriwal ‘ਤੇ ਚੱਲ ਰਹੀ ਅਪਰਾਧਿਕ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ।
ਦਿੱਲੀ ਹਾਈ ਕੋਰਟ ਨੇ ਹਾਲ ਹੀ ‘ਚ ‘ਆਪ’ ਆਗੂਆਂ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ‘ਚ ਅਪਰਾਧਿਕ ਮਾਣਹਾਨੀ ਦੇ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਗਈ ਸੀ। ਇਸ ਦੇ ਜਵਾਬ ‘ਚ Arvind Kejriwal ਅਤੇ Atishi ਨੇ ਸੁਪਰੀਮ ਕੋਰਟ ‘ਚ ਅਪੀਲ ਕੀਤੀ ਹੈ। ਇਹ ਕੇਸ ਅਸਲ ਵਿੱਚ ਭਾਜਪਾ ਨੇਤਾ ਰਾਜੀਵ ਬੱਬਰ ਨੇ Kejriwal, Atishi ਅਤੇ ‘ਆਪ’ ਮੈਂਬਰਾਂ ਸੁਸ਼ੀਲ ਕੁਮਾਰ ਗੁਪਤਾ ਅਤੇ ਮਨੋਜ ਕੁਮਾਰ ਦੇ ਖਿਲਾਫ ਲਿਆਂਦਾ ਸੀ।
ਬੱਬਰ ਨੇ Kejriwal ਤੇ ਹੋਰ ‘ਆਪ’ ਆਗੂਆਂ ‘ਤੇ ਭਾਜਪਾ ਨੂੰ ਬਦਨਾਮ ਕਰਨ ਦਾ ਦੋਸ਼ ਲਾਇਆ। ਭਾਜਪਾ ਆਗੂ ਨੇ ਦਾਅਵਾ ਕੀਤਾ ਕਿ ਦਿੱਲੀ ਦੀਆਂ ਵੋਟਰ ਸੂਚੀਆਂ ਵਿੱਚੋਂ 30 ਲੱਖ ਵੋਟਰਾਂ ਨੂੰ ਹਟਾਉਣ ਪਿੱਛੇ ਪਾਰਟੀ ਦਾ ਹੱਥ ਸੀ, ਜਿਸ ਵਿੱਚ ਮੁੱਖ ਤੌਰ ‘ਤੇ ਬਾਣੀਆ, ਮੁਸਲਿਮ ਅਤੇ ਹੋਰ ਭਾਈਚਾਰਿਆਂ ਨੂੰ ਪ੍ਰਭਾਵਿਤ ਕੀਤਾ ਗਿਆ ਸੀ। ਫਰਵਰੀ 2020 ਵਿੱਚ, ਹਾਈ ਕੋਰਟ ਨੇ Kejriwal ਅਤੇ ‘ਆਪ’ ਨੇਤਾਵਾਂ ਦੇ ਖਿਲਾਫ ਮਾਣਹਾਨੀ ਦੇ ਕੇਸ ‘ਤੇ ਰੋਕ ਲਗਾ ਦਿੱਤੀ ਸੀ।