ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨਿਰਪੱਖ ਨਹੀਂ ਹੋ ਰਹੀਆਂ ਸਗੋਂ ਆਮ ਆਦਮੀ ਪਾਰਟੀ ਵੱਲੋਂ ਲੁੱਟ ਕੀਤੀ ਜਾ ਰਹੀ ਹੈ। ਬਲਾਕਾਂ ਵਿੱਚ ਸਕੱਤਰ ਨਾ ਤਾਂ ਸੀਟਾਂ ’ਤੇ ਬੈਠੇ ਹਨ ਅਤੇ ਨਾ ਹੀ ਕਿਸੇ ਅਧਿਕਾਰੀ ਦੀ ਗੱਲ ਸੁਣ ਰਹੇ ਹਨ। ਇਹ ਸ਼ਬਦ ਸੰਸਦ ਮੈਂਬਰ Gurjeet Singh Aujla ਨੇ ਅੱਜ ਅੰਮ੍ਰਿਤਸਰ ਦੇ ਵੱਖ-ਵੱਖ ਬਲਾਕਾਂ ਦੇ BDPO ਦਫ਼ਤਰਾਂ ਦਾ ਦੌਰਾ ਕਰਨ ਮੌਕੇ ਕਹੇ।
ਅਟਾਰੀ, ਚੋਗਾਵਾਂ, ਹਰਸ਼ਾਛੀਨਾ, ਅਜਨਾਲਾ ਅਤੇ ਮਜੀਠਾ ਦੇ ਬੀਡੀਪੀਓ ਦਫ਼ਤਰਾਂ ਵਿੱਚ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣਦਿਆਂ ਸੰਸਦ ਮੈਂਬਰ Gurjeet Singh Aujla ਨੇ ਸੂਬਾ ਸਰਕਾਰ ਨੂੰ ਆੜੇ ਹੱਥੀਂ ਲਿਆ ਕਿ ਅਜਿਹੇ ਲੋਕਾਂ ’ਤੇ ਦਬਾਅ ਪਾਉਣ ਦੀ ਬਜਾਏ ਉਨ੍ਹਾਂ ਨੂੰ ਸਿੱਧੇ ਤੌਰ ’ਤੇ ਸੂਚੀਬੱਧ ਕੀਤਾ ਜਾਵੇ। ਕਿਉਂਕਿ ਜੋ ਕੁਝ ਵੀ ਹੋ ਰਿਹਾ ਹੈ, ਉਹ ਚੋਣ ਨਹੀਂ ਸਗੋਂ ਤਾਨਾਸ਼ਾਹੀ ਹੈ।
ਇਸ ਦੇ ਨਾਲ ਹੀ Gurjeet Singh Aujla ਪੰਚਾਇਤੀ ਚੋਣਾਂ ਵਿੱਚ ਹੋਈ ਧਾਂਦਲੀ ਅਤੇ ਲੋਕਾਂ ਨੂੰ ਹੋ ਰਹੀ ਅਸੁਵਿਧਾ ਨੂੰ ਗੰਭੀਰਤਾ ਨਾਲ ਲਿਆ ਹੈ। ਸਾਂਸਦ ਔਜਲਾ ਨੇ ਬਲਾਕ ਹਰਸ਼ਾ ਛੀਨਾ ਵਿਖੇ ਪਹੁੰਚ ਕੇ ਚੱਲ ਰਹੀਆਂ ਪੰਚਾਇਤੀ ਚੋਣਾਂ ਵਿੱਚ ਲੋਕਤੰਤਰ ਦਾ ਮਜ਼ਾਕ ਉਡਾਉਣ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ।
ਜ਼ਿਕਰਯੋਗ Gurjeet Singh Aujla ਨੇ ਦੋਸ਼ ਲਾਇਆ ਕਿ ਪੰਚਾਇਤ ਵਿਭਾਗ ਦੇ ਸਕੱਤਰ ਬੀ. ਡੀ. ਪੀ ਅਤੇ ਬੀ. ਡੀਪੀਓ ਇਸ ਵੇਲੇ ਰਾਜ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੇ ਹਨ ਅਤੇ ਲੋਕਾਂ ਨੂੰ ਖੁੱਲ੍ਹੇਆਮ ਪ੍ਰੇਸ਼ਾਨ ਕਰ ਰਹੇ ਹਨ। ਜਿਸ ਕਾਰਨ ਪੰਚ-ਸਰਪੰਚ ਉਮੀਦਵਾਰਾਂ ਨੂੰ ਨਾਮਜ਼ਦਗੀ ਫਾਰਮ ਭਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਡੀਓ ਦਫ਼ਤਰਾਂ ਵਿੱਚ ਨਾ ਤਾਂ ਪੰਚਾਇਤ ਸਕੱਤਰ ਅਤੇ ਨਾ ਹੀ ਬੀਡੀਪੀਓ ਨਜ਼ਰ ਆ ਰਹੇ ਹਨ, ਜਿਸ ਕਾਰਨ ਲੋਕਾਂ ਵਿੱਚ ਐਨਓਸੀ ਅਤੇ ਚੁਲਾ ਟੈਕਸ ਦੀ ਰਸੀਦ ਲਈ ਹਾਹਾਕਾਰ ਮੱਚੀ ਹੋਈ ਹੈ।
Gurjeet Singh Aujla ਨੇ ਕਿਹਾ ਕਿ ਪਿਛਲੇ ਦਿਨੀਂ ਬੀ.ਡੀ.ਪੀ.ਓ., ਪੰਚਾਇਤ ਸਕੱਤਰ ਪਿੰਡਾਂ ਪ੍ਰਤੀ ਰਵੱਈਏ ਨੂੰ ਛੁਪਾਉਣ ਲਈ ਸਰਕਾਰ ਦਾ ਸਾਥ ਦੇ ਰਹੇ ਹਨ, ਪਰ ਐਮ.ਪੀ ਔਜਲਾ ਨੇ ਚੇਤਾਵਨੀ ਦਿੱਤੀ ਕਿ ਕਾਨੂੰਨ ਸਭ ਲਈ ਬਰਾਬਰ ਹੈ, ਉਹ ਸਾਰਿਆਂ ਦੀ ਇੰਨਕਵਾਇਰੀ ਕਰਨਗੇ। ਉਨ੍ਹਾਂ ਚੋਣ ਕਮਿਸ਼ਨ ਨੂੰ ਵੀ ਅਪੀਲ ਕੀਤੀ ਕਿ ਅਜੇ ਦੋ ਦਿਨ ਬਾਕੀ ਹਨ, ਇਸ ਲਈ ਚੋਣਾਂ ਨਿਰਪੱਖ ਢੰਗ ਨਾਲ ਕਰਵਾਈਆਂ ਜਾਣ ਕਿਉਂਕਿ ਪੰਚਾਇਤੀ ਚੋਣਾਂ ਦੇਸ਼ ਦੀਆਂ ਬੁਨਿਆਦੀ ਚੋਣਾਂ ਹਨ ਪਰ ਲੋਕਾਂ ਤੋਂ ਵੋਟ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ।
ਇਸ ਤੋਂ ਇਲਾਵਾ Gurjeet Singh Aujla ਨੇ ਪੰਚਾਇਤਾਂ ਦੀ ਬੋਲੀ ਲਗਾਉਣ ਵਾਲਿਆਂ ਨੂੰ ਵੀ ਗਲਤ ਦਿਸ਼ਾ ਵਿੱਚ ਨਾ ਜਾਣ ਲਈ ਕਿਹਾ। ਬੋਲੀ ਲਗਾਉਣ ਦਾ ਮਤਲਬ ਹੈ ਕਿ ਪ੍ਰਭਾਵਸ਼ਾਲੀ ਲੋਕ ਗਰੀਬਾਂ ਦਾ ਵੋਟ ਦਾ ਅਧਿਕਾਰ ਖੋਹ ਰਹੇ ਹਨ, ਇਸ ਲਈ ਚੋਣਾਂ ਕਰਵਾਓ ਅਤੇ ਜਿੱਤ ਤੋਂ ਬਾਅਦ ਵਿਕਾਸ ਕਰਵਾਓ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦਿਹਾਤੀ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ, ਸਰਪੰਚ ਸੁਖਰਾਜ ਸਿੰਘ ਰੰਧਾਵਾ ਆਦਿ ਹਾਜ਼ਰ ਸਨ।