ਭਲਕੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ ਹੈ। ਮੰਤਰੀ ਪ੍ਰੀਸ਼ਦ ਦੀ ਅਹਿਮ ਮੀਟਿੰਗ 8 ਅਕਤੂਬਰ, 2024 ਨੂੰ ਦੁਪਹਿਰ 01:00 ਵਜੇ ਕਾਨਫਰੰਸ ਰੂਮ, ਜੀ.ਓ. ਐੱਸ. ਪੀ.ਏ.ਪੀ. ਜਲੰਧਰ ਵਿਖੇ ਹੋਵੇਗੀ। ਜ਼ਿਕਰਯੋਗ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ, ਜਿਸ ਕਾਰਨ ਇਸ ਮੀਟਿੰਗ ਨੂੰ ਅਹਿਮ ਬਣਾਇਆ ਜਾ ਰਿਹਾ ਹੈ।
ਹਾਲਾਂਕਿ ਸਰਕਾਰ ਨੇ ਕੋਈ ਇਸ ਅਹਿਮ ਮੀਟਿੰਗ ਦਾ ਕੋਈ ਏਜੰਡਾ ਨਹੀਂ ਦੱਸਿਆ। ਕੁਝ ਸਮੇਂ ਬਾਅਦ ਪਹਿਲੀ ਵਾਰ ਕੈਬਨਿਟ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਹੋਵੇਗੀ, ਇਸ ਤੋਂ ਇਲਾਵਾ ਸਰਕਾਰ ਨੇ ਇਸ ਨੂੰ ਜ਼ਿਲ੍ਹਾ ਪੱਧਰ ‘ਤੇ ਕਰਵਾਉਣ ਦਾ ਫੈਸਲਾ ਕੀਤਾ ਹੈ।
ਇਸ ਤੋਂ ਪਹਿਲਾਂ ਵੀ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਅਜਿਹੀਆਂ ਮੀਟਿੰਗਾਂ ਕੀਤੀਆਂ ਗਈਆਂ ਸਨ। ਇਹ ਆਗਾਮੀ ਮੀਟਿੰਗ ਪੀਏਪੀ ਜਲੰਧਰ ਲਈ ਤਹਿ ਕੀਤੀ ਗਈ ਹੈ ਅਤੇ ਪੰਜਾਬ ਮੰਤਰੀ ਮੰਡਲ ਵਿੱਚ ਹਾਲ ਹੀ ਵਿੱਚ ਸ਼ਾਮਲ ਕੀਤੇ ਗਏ ਪੰਜ ਨਵੇਂ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਹੈ।