ਸੂਬੇ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣੀਆਂ ਹਨ ਪਰ ਪਿੰਡ ਕਿਸ਼ਨਪੁਰਾ ਵਿੱਚ ਚੋਣ ਪ੍ਰਕਿਰਿਆ ਵਿਵਾਦਾਂ ਵਿੱਚ ਘਿਰ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੋਗਾ ਤਹਿਸੀਲ ਧਰਮਕੋਟ ਵਿੱਚ ਪੈਂਦੇ ਕਿਸ਼ਨਪੁਰਾ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ ਚੋਣ ਲੜਨ ਦੀ ਮੰਗ ਕਰਨ ਵਾਲੇ ਇੱਕ ਉਮੀਦਵਾਰ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਚੋਣਾਂ ’ਤੇ ਰੋਕ ਲਾ ਦਿੱਤੀ ਹੈ।
ਇਸ ਮੁੱਦੇ ‘ਤੇ ਅਗਲੀ ਸੁਣਵਾਈ 11 ਅਕਤੂਬਰ ਨੂੰ ਹੋਣੀ ਹੈ, ਜਦੋਂ ਚੋਣ ਸਬੰਧੀ ਕੋਈ ਫੈਸਲਾ ਹੋ ਸਕਦਾ ਹੈ। ਕਿਸ਼ਨਪੁਰਾ ਕਲਾਂ ਵਿੱਚ ਸਰਪੰਚੀ ਦੀ ਚੋਣ ਲਈ ਉਮੀਦਵਾਰ ਰਾਕੇਸ਼ ਕੁਮਾਰ ਸ਼ਰਮਾ ਨੇ ਰਾਜ ਚੋਣ ਕਮਿਸ਼ਨ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।
ਜ਼ਿਕਰਯੋਗ, ਉਸ ਦਾ ਦਾਅਵਾ ਹੈ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਉਸ ਨੂੰ ਰਸੀਦ ਨਹੀਂ ਮਿਲੀ। ਜਦੋਂ ਉਸਨੇ ਸਬੰਧਤ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਉਸਨੂੰ ਦੱਸਿਆ ਕਿ ਉਸਦੀ ਕਾਗਜ਼ੀ ਕਾਰਵਾਈ ਗਲਤ ਹੋ ਗਈ ਹੈ।
ਪਟੀਸ਼ਨਰ ਨੇ ਦਾਅਵਾ ਕੀਤਾ ਹੈ ਕਿ ਪਿੰਡ ਵਿੱਚ ਹੋਣ ਵਾਲੀ ਸਰਪੰਚੀ ਦੀ ਚੋਣ ਸੰਵਿਧਾਨ ਦੀ ਉਲੰਘਣਾ ਹੈ ਅਤੇ ਹਾਈ ਕੋਰਟ ਨੂੰ ਦਖ਼ਲ ਦੇਣ ਲਈ ਕਿਹਾ ਹੈ। ਇਸ ਦੇ ਜਵਾਬ ਵਿੱਚ ਪੰਜਾਬ ਹਾਈ ਕੋਰਟ ਨੇ ਡੀਏਜੀ ਜੇ.ਐਸ. ਰੱਤੂ ਨੇ 11 ਅਕਤੂਬਰ ਤੱਕ ਜਵਾਬ ਮੰਗਿਆ ਹੈ। ਇਸ ਦੌਰਾਨ ਪਿੰਡ ਵਿੱਚ ਚੋਣ ਪ੍ਰਕਿਰਿਆ ਰੋਕ ਲਗਾ ਦਿੱਤੀ ਗਈ ਹੈ।