ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਅਹਿਮ ਖਬਰ ਹੈ, ਕਿਉਂਕਿ ਹਾਈਕੋਰਟ ਨੇ ਸਖਤ ਫੈਸਲਾ ਸੁਣਾਇਆ ਹੈ। ਅਦਾਲਤ ਨੇ ਰਾਜ ਵਿੱਚ ਪੰਚਾਇਤੀ ਚੋਣਾਂ ’ਤੇ ਰੋਕ ਲਗਾ ਦਿੱਤੀ ਹੈ, ਜਿਸ ਨਾਲ ਲਗਪਗ 300 ਪੰਚਾਇਤਾਂ ਪ੍ਰਭਾਵਿਤ ਹੋਈਆਂ ਹਨ।
ਇਸ ਦੇ ਨਾਲ ਹੀ ਇਹ ਕਾਰਵਾਈ ਅਦਾਲਤੀ ਪਹੁੰਚ ਨਾਲ ਜੁੜੇ ਮੁੱਦਿਆਂ ਦੇ ਜਵਾਬ ਵਿੱਚ ਕੀਤੀ ਗਈ ਹੈ। ਹਾਈ ਕੋਰਟ ਨੇ ਰਾਜ ਚੋਣ ਕਮਿਸ਼ਨਰ ਦੀ ਨਿਯੁਕਤੀ ਸਬੰਧੀ ਸਰਕਾਰ ਤੋਂ ਇਕ ਘੰਟੇ ਦੇ ਅੰਦਰ-ਅੰਦਰ ਜਾਣਕਾਰੀ ਮੰਗੀ ਸੀ। ਇਸ ਵਿਚ ਇਹ ਵੀ ਪੁੱਛਿਆ ਗਿਆ ਕਿ ਕੀ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ।
ਜ਼ਿਕਰਯੋਗ ਸਰਕਾਰ ਹੋਰ ਸਹੀ ਤਰੀਕੇ ਨਾਲ ਚੋਣ ਕਰਵਾਉਣ ਲਈ ਤਿਆਰ ਹੈ, ਨਹੀਂ ਤਾਂ ਹਾਈਕੋਰਟ ਕੋਈ ਆਦੇਸ਼ ਜਾਰੀ ਕਰੇਗਾ। ਹੁਣ ਹਾਈਕੋਰਟ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਹਾਈਕੋਰਟ ਨੇ ਚੋਣਾਂ ਉਤੇ ਰੋਕ ਲਗਾ ਦਿੱਤੀ ਗਈ ਹੈ, ਉਨ੍ਹਾਂ ਰੋਕ ਉਨ੍ਹਾਂ ਪਿੰਡਾਂ ਵਿਚ ਲਾਈ ਗਈ ਹੈ, ਜਿਨ੍ਹਾਂ ਨੇ ਅਦਾਲਤ ਤੱਕ ਪਹੁੰਚ ਕੀਤੀ ਸੀ।