ਜ਼ਿਲ੍ਹਾ ਪ੍ਰਸ਼ਾਸਨ 15 ਅਕਤੂਬਰ, 2024 ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਆਪਣੀਆਂ ਤਿਆਰੀਆਂ ਮੁਕੰਮਲ ਕਰ ਰਿਹਾ ਹੈ। ਵੋਟਰਾਂ ਲਈ ਨਿਰਵਿਘਨ ਵੋਟਿੰਗ ਅਨੁਭਵ ਨੂੰ ਯਕੀਨੀ ਬਣਾਉਣ ਲਈ ਹਰ ਪੋਲਿੰਗ ਬੂਥ ‘ਤੇ ਲੋੜੀਂਦੇ ਉਪਾਅ ਕੀਤੇ ਗਏ ਹਨ।
ਜ਼ਿਕਰਯੋਗ, ਜ਼ਿਲ੍ਹਾ ਚੋਣ ਅਫ਼ਸਰ ਅਤੇ ਮੋਗਾ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਵੋਟਰ ਸ਼ਨਾਖਤੀ ਕਾਰਡ ਤੋਂ ਬਿਨਾਂ ਵੋਟਰ ਰਾਜ ਚੋਣ ਕਮਿਸ਼ਨ ਵੱਲੋਂ ਪ੍ਰਵਾਨ ਕੀਤੇ 13 ਦਸਤਾਵੇਜ਼ਾਂ ਵਿੱਚੋਂ ਕੋਈ ਇੱਕ ਦਸਤਾਵੇਜ਼ ਪੇਸ਼ ਕਰਕੇ ਵੋਟ ਪਾ ਸਕਦੇ ਹਨ।
ਸੂਚੀਬੱਧ ਕੀਤੇ ਗਏ 13 ਦਸਤਾਵੇਜ਼ਾਂ ਵਿੱਚ ਪਾਸਪੋਰਟ, ਆਧਾਰ ਕਾਰਡ, ਮਨਰੇਗਾ ਨੌਕਰੀ ਕਾਰਡ, ਪੈਨ ਕਾਰਡ, ਪਾਸਬੁੱਕ, ਕਿਰਤ ਵਿਭਾਗ ਵੱਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਸਰਵਿਸ ਪਛਾਣ ਪੱਤਰ, ਨੈਸ਼ਨਲ ਪੋਪੂਲੇਸ਼ਨ ਰਜਿਸਟਰ ਵੱਲੋਂ ਜਾਰੀ ਸਮਾਰਟ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ।
ਇਸ ਦੇ ਨਾਲ ਹੀ, ਪੈਨਸ਼ਨ ਦਸਤਾਵੇਜ਼, ਐਮ ਪੀ ਜਾਂ ਐੱਮ ਐੱਲ ਏ ਨੂੰ ਜਾਰੀ ਸ਼ਨਾਖ਼ਤੀ ਕਾਰਡ, ਵਿਲੱਖਣ ਦਿਵਿਆਂਗਤਾ ਸ਼ਨਾਖਤ ਕਾਰਡ ਸ਼ਾਮਲ ਹਨ। ਜ਼ਿਕਰਯੋਗ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਵਸਨੀਕਾਂ ਨੂੰ ਬਿਨਾਂ ਕਿਸੇ ਲਾਲਚ ਜਾਂ ਡਰ ਤੋਂ ਆਜ਼ਾਦ ਹੋ ਕੇ ਵੋਟ ਪਾਉਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ ‘ਤੇ ਸਾਰੀਆਂ ਲੋੜੀਂਦੀਆਂ ਸਹੂਲਤਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾਣਗੇ।