ਚੋਣ ਕਮਿਸ਼ਨ ਨੇ ਗਿੱਦੜਬਾਹਾ ਬਲਾਕ ਦੇ 24 ਪਿੰਡਾਂ ਵਿੱਚ ਚੋਣਾਂ ਕਰਵਾਉਣ ਦੀ ਮਨਾਹੀ ਕਰ ਦਿੱਤੀ ਹੈ, ਭਾਵ ਇਨ੍ਹਾਂ ਪੰਚਾਇਤਾਂ ਵਿੱਚ ਸਰਪੰਚ ਦੇ ਅਹੁਦਿਆਂ ਲਈ ਵੋਟਿੰਗ ਨਹੀਂ ਹੋਵੇਗੀ। ਜ਼ਿਕਰਯੋਗ, ਨਾਮਜ਼ਦਗੀ ਵਾਪਸ ਲੈਣ ਦੀ ਪ੍ਰਕਿਰਿਆ ਨਾਲ ਸਬੰਧਤ ਸੰਭਾਵੀ ਧੋਖਾਧੜੀ ਦੀਆਂ ਚਿੰਤਾਵਾਂ ਕਾਰਨ ਇਹ ਕਾਰਵਾਈ ਕੀਤੀ ਗਈ।
ਨਾਮਜ਼ਦਗੀ ਅਤੇ ਵਾਪਸੀ ਦੇ ਫਾਰਮਾਂ ‘ਤੇ ਦਸਤਖਤਾਂ ‘ਚ ਗੜਬੜੀ ਦੇ ਇਲਜ਼ਾਮ ਲੱਗੇ, ਕਾਂਗਰਸ ਅਤੇ ਅਕਾਲੀ ਦਲ ਨੇ ਇਕ-ਦੂਜੇ ‘ਤੇ ਜਾਅਲਸਾਜ਼ੀ ਦੇ ਦੋਸ਼ ਲਾਏ। ਇਸ ਤੋਂ ਇਲਾਵਾ ਇਸ ਮੁੱਦੇ ਨੂੰ ਉਜਾਗਰ ਕਰਨ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਧਰਨਾ ਦਿੱਤਾ।
ਇਸ ਦੇ ਨਾਲ ਹੀ ਅਫਸਰਾਂ ਖਿਲਾਫ ਵੀ ਕਾਰਵਾਈ ਕੀਤੀ ਜਾ ਸਕਦੀ ਹੈ। ਪੰਜਾਬ ਚੋਣ ਕਮਿਸ਼ਨ ਇਨ੍ਹਾਂ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ 15 ਅਕਤੂਬਰ ਤੋਂ ਬਾਅਦ ਜਾਰੀ ਕਰੇਗਾ।