PAU ਦੀ ਗਰਾਊਂਡ ‘ਚ ਹੋਵੇਗੀ 26 ਜਨਵਰੀ ਦੀ ਪਰੇਡ, CM ਭਗਵੰਤ ਮਾਨ ਦਾ ਵੱਡਾ ਫੈਸਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 26 ਜਨਵਰੀ ਦੀ ਪਰੇਡ ਨੂੰ ਲੈ ਕੇ ਇਕ ਵੱਡਾ ਫੈਸਲਾ ਕੀਤਾ ਹੈ। ਜਿਸ ‘ਚ ਸੂਬੇ ਵਿੱਚ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ PAU ਦੀ ਗਰਾਊਂਡ ‘ਚ ਹੋਵੇਗੀ। ਭਗਵੰਤ ਮਾਨ ਵੱਲੋਂ ਪਰੇਡ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਸੰਬੰਧੀ ਜਾਣਕਾਰੀ CM ਮਾਨ ਨੇ ਸੋਸ਼ਲ ਮੀਡੀਆ ਐਕਸ (ਟਵੀਟਰ) ‘ਤੇ ਟਵੀਟ ਕਰਕੇ ਦਿੱਤੀ ਹੈ।

CM ਮਾਨ ਨੇ ਲਿਖਿਆ ਕਿ, 26 ਜਨਵਰੀ ਨੂੰ ਲੁਧਿਆਣਾ ਵਿੱਖੇ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ PAU ਦੀ ਗਰਾਊਂਡ ਵਿੱਚ ਹੋਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਲੁਧਿਆਣਾ ਸਟੇਡੀਅਮ ਵਿੱਚ ਅਸੀਂ ਹੁਣੇ ਹੁਣੇ ਨਵਾਂ ਸਿੰਥੈਟਕ ਟਰੈਕ ਬਣਾਇਆ ਹੈ ਅਸੀਂ ਨਹੀਂ ਚਾਹੁੰਦੇ ਕਿ ਪਰੇਡ ਨਾਲ ਉਸਨੂੰ ਕੋਈ ਨੁਕਸਾਨ ਪਹੁੰਚੇ। ਇਸ ਦੇ ਨਾਲ ਉਨ੍ਹਾਂ ਨੇ ਲਿਖਿਆ ਕਿ ਪੂਰੇ ਪੰਜਾਬ ‘ਚ ਕਿਤੇ ਵੀ ਸਿੰਥੈਟਕ ਟਰੈਕ ਵਾਲੇ ਗਰਾਂਉਡ ਵਿੱਚ ਪਰੇਡ ਨਹੀਂ ਹੋਵੇਗੀ।

Leave a Reply

Your email address will not be published. Required fields are marked *