5 ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਪੰਜਾਬ ਦੀਆਂ ਪ੍ਰਮੁੱਖ ਸ਼ਖਸੀਅਤਾਂ ਦੇ ਨਾਂ ‘ਤੇ ਰੱਖੇ

CM ਭਗਵੰਤ ਮਾਨ ਦੀ ਆਮ ਆਦਮੀ ਸਰਕਾਰ ਵੱਲੋਂ ਇਕ ਵੱਡਾ ਉਪਰਾਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅੱਜ ਗਣਤੰਤਰ ਦਿਵਸ ਮੌਕੇ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਸੂਬਾ ਸਰਕਾਰ ਨੇ 5 ਸਰਕਾਰੀ ਸਕੂਲਾਂ ਦਾ ਨਾਂ ਪੰਜਾਬ ਦੀਆਂ ਪ੍ਰਮੁੱਖ ਸ਼ਖਸੀਅਤਾਂ ਦੇ ਨਾਂ ‘ਤੇ ਰੱਖਿਆ ਹੈ।

ਇਸ ਦੇ ਨਾਲ ਹੀ ਪਹਿਲਾ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ (ਲੜਕੇ) ਜ਼ਿਲ੍ਹਾ ਬਰਨਾਲਾ ਦਾ ਨਾਂ ਬਦਲ ਕੇ ਬਲਵੰਤ ਗਾਰਗੀ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ ਰੱਖਿਆ ਗਿਆ ਹੈ। ਦੂਸਰਾ ਸਕੂਲ, ਸਰਕਾਰੀ ਹਾਈ ਸਕੂਲ ਰਾਮਗੜ੍ਹ ਸਰਦਾਰਾਂ ਜ਼ਿਲ੍ਹਾ ਲੁਧਿਆਣਾ ਦਾ ਨਾਮ ਸ਼ਹੀਦ ਸਿਪਾਹੀ ਅਜੇ ਕੁਮਾਰ ਸਰਕਾਰੀ ਹਾਈ ਸਕੂਲ ਰਾਮਗੜ੍ਹ ਸਰਦਾਰਾਂ ਰੱਖਿਆ ਗਿਆ ਹੈ। ਤੀਸਰਾ ਸਕੂਲ, ਸਰਕਾਰੀ ਮਿਡਲ ਸਕੂਲ ਫੰਗਟੋਲੀ ਜ਼ਿਲ੍ਹਾ ਪਠਾਨਕੋਟ ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਬਿਸ਼ਨ ਦਾਸ ਸਰਕਾਰੀ ਮਿਡਲ ਸਕੂਲ ਫੰਗਟੋਲੀ ਰੱਖਿਆ ਗਿਆ ਹੈ।

ਇਸ ਦੇ ਨਾਲ ਹੀ ਚੌਥਾ ਸਕੂਲ, ਆਫ ਐਮੀਨੈਂਸ ਘੱਗਾ, ਜ਼ਿਲ੍ਹਾ ਪਟਿਆਲਾ ਦਾ ਨਾਂ ਬਦਲ ਕੇ ਸੁਤੰਤਰਤਾ ਸੰਗਰਾਮੀ ਹਰਭਜਨ ਸਿੰਘ ਸਕੂਲ ਆਫ ਐਮੀਨੈਂਸ ਘੱਗਾ ਰੱਖਿਆ ਹੈ ਅਤੇ ਪੰਜਵਾਂ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰ.7 (ਲੜਕੇ) ਜ਼ਿਲ੍ਹਾ ਰੂਪਨਗਰ ਦਾ ਨਾਂ ਬਦਲ ਕੇ ਸੁਤੰਤਰਤਾ ਸੰਗਰਾਮੀ ਲਾਲਾ ਲਾਜਪਤ ਰਾਏ ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰ. 7 (ਲੜਕੇ) ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *