ਕੇਂਦਰੀ ਰੇਲ ਰਾਜ ਮੰਤਰੀ Ravneet Bittu ਨੇ “Emergency” ਨੂੰ ਲੈ ਕੇ ਕੰਗਨਾ ਰਣੌਤ ਦੇ ਹੱਕ ਵਿੱਚ ਵੱਡਾ ਬਿਆਨ ਦਿੱਤਾ ਹੈ। ਇਸ ਦੌਰਾਨ Ravneet Bittu ਨੇ ਕਿਹਾ ਕਿ ਇਸ ਫਿਲਮ ਦੀ ਰਿਲੀਜ਼ ‘ਤੇ ਇਤਰਾਜ਼ ਕਿਉਂ ਕੀਤਾ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ ਇਸ ਫਿਲਮ ਵਿੱਚ ਅਜਿਹਾ ਕੋਈ ਸੀਨ ਨਹੀਂ ਹੈ ਜਿਸ ਨਾਲ ਸਿੱਖਾਂ ਅਤੇ ਪੰਜਾਬੀਆਂ ਦੇ ਅਕਸ ਨੂੰ ਢਾਹ ਲੱਗੇ।
Ravneet Bittu ਨੇ ਅੱਗੇ ਕਿਹਾ, ”ਕੀ ਤੁਸੀਂ ਨਹੀਂ ਚਾਹੁੰਦੇ ਕਿ ਲੋਕਾਂ ਨੂੰ 1984 ‘ਚ ਹੋਏ ਦੰਗਿਆਂ ਬਾਰੇ ਪਤਾ ਲੱਗੇ? ਸਭ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਦੇਸ਼ ਦੀ ਪ੍ਰਧਾਨ ਮੰਤਰੀ ਰਹੀ ਇੰਦਰਾ ਗਾਂਧੀ ਦੇ ਰਾਜ ਦੌਰਾਨ ਸਿੱਖਾਂ ‘ਤੇ ਕਿਵੇਂ ਤਸ਼ੱਦਦ ਹੋਇਆ। ਸਾਬਕਾ PM ਇੰਦਰਾ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ‘ਤੇ ਗੋਲੀਬਾਰੀ ਕੀਤੀ ਸੀ। ਕਾਂਗਰਸ ਦੇ ਰਾਜ ਵਿੱਚ ਐਮਰਜੈਂਸੀ ਦੌਰਾਨ ਪੰਜਾਬੀਆਂ ਅਤੇ ਸਿੱਖਾਂ ਨੂੰ ਕਿਸ ਤਰ੍ਹਾਂ ਤੰਗ ਕੀਤਾ ਗਿਆ ਸੀ, ਇਹ ਸਭ ਦੇ ਸਾਹਮਣੇ ਆਉਣਾ ਚਾਹੀਦਾ ਹੈ।
ਜ਼ਿਕਰਯੋਗ, Ravneet Bittu ਨੇ ਕਿਹਾ ਕਿ ਇੰਦਰਾ ਗਾਂਧੀ ਨੂੰ ਬਚਾਉਣ ਲਈ ਫਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕੀ ਤੁਸੀਂ ਨਹੀਂ ਚਾਹੁੰਦੇ ਕਿ ਸਿੱਖਾਂ ਦਾ ਜੋ ਨੁਕਸਾਨ ਹੋਇਆ ਹੈ ਉਹ ਲੋਕਾਂ ਸਾਹਮਣੇ ਪ੍ਰਗਟ ਹੋਵੇ? ਇਸ ਫਿਲਮ ਵਿੱਚ ਐਮਰਜੈਂਸੀ ਦੌਰਾਨ ਜੋ ਕੁਝ ਵਾਪਰਿਆ, ਉਹ ਸਭ ਕੁਝ ਦੱਸਿਆ ਗਿਆ ਹੈ। ਅਸੀਂ ਵਿਦਵਾਨਾਂ ਨੂੰ ਇਹ ਫਿਲਮ ਦੇਖਣ ਲਈ ਭੇਜਿਆ, ਇਸ ਫਿਲਮ ਵਿੱਚ 3-4 ਸੀਨ ਸਨ ਜੋ ਸਿੱਖਾਂ ਦੇ ਖਿਲਾਫ ਸਨ, ਉਹ 3-4 ਸੀਨ ਕੱਟ ਚੁੱਕੇ ਹਨ।
ਇਸ ਫਿਲਮ ਨੂੰ ਸੈਂਸਰ ਬੋਰਡ ਤੋਂ ਵੀ ਮਨਜ਼ੂਰੀ ਮਿਲ ਚੁੱਕੀ ਹੈ। Ravneet Bittu ਨੇ ਕਿਹਾ ਕਿ ਜੋ ਵਿਅਕਤੀ ਫਿਲਮ ਐਮਰਜੈਂਸੀ ਨੂੰ ਰਿਲੀਜ਼ ਹੋਣ ਤੋਂ ਰੋਕੇਗਾ, ਸਾਡਾ ਮੰਨਣਾ ਹੈ ਕਿ ਉਹ ਨਹੀਂ ਚਾਹੁੰਦਾ ਕਿ ਲੋਕਾਂ ਨੂੰ ਇੰਦਰਾ ਗਾਂਧੀ ਬਾਰੇ ਪਤਾ ਲੱਗੇ। ਫਿਲਮ ਐਮਰਜੈਂਸੀ ਨੂੰ ਸੈਂਸਰ ਬੋਰਡ ਤੋਂ ਕਲੀਨ ਚਿੱਟ ਮਿਲ ਗਈ ਹੈ ਅਤੇ ਇਹ ਹੁਣ ਰਿਲੀਜ਼ ਲਈ ਤਿਆਰ ਹੈ। ਕੰਗਨਾ ਦੀ ਇਹ ਫਿਲਮ ਲੰਬੇ ਸਮੇਂ ਤੋਂ ਵਿਵਾਦਾਂ ‘ਚ ਫਸੀ ਹੋਈ ਸੀ, ਪਰ ਹੁਣ ਇਸਦਾ ਰਾਹ ਖੁੱਲ੍ਹ ਗਿਆ ਹੈ।