Gurjeet Singh Aujla ਨੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਕਮੇਟੀ ਦੀ ਮੀਟਿੰਗ ‘ਚ ਕੀਤੀ ਸ਼ਮੂਲੀਅਤ

ਸੰਸਦ ਮੈਂਬਰ Gurjeet Singh Aujla ਨੇ ਬੀਤੇ ਦਿਨੀਂ ਪੈਟਰੋਲੀਅਮ ਅਤੇ ਕੁਦਰਤੀ ਗੈਸ ਕਮੇਟੀ ਦੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਈ। ਪੈਟਰੋਲੀਅਮ ਅਤੇ ਕੁਦਰਤੀ ਗੈਸ ਏਜੰਸੀ ਬਾਰੇ ਸੰਸਦੀ ਕਮੇਟੀ ਦੀ ਮੀਟਿੰਗ ਵਿੱਚ Gurjeet Singh Aujla ਵੱਲੋਂ ਹੋਰ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿੱਚ ਗ੍ਰਾਂਟਾਂ ਦੀਆਂ ਮੰਗਾਂ ਵਿਚਾਰੀਆਂ ਗਈਆਂ। Gurjeet Singh Aujla ਨੇ ਦੱਸਿਆ ਕਿ ਇਸ ਮੀਟਿੰਗ ਦਾ ਏਜੰਡਾ ਪੈਟਰੋਲੀਅਮ ਪਦਾਰਥਾਂ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ, ਮੰਡੀਕਰਨ ਅਤੇ ਸਪਲਾਈ ਨਾਲ ਸਬੰਧਤ ਸੀ। ਇਸ ਸਮੇਂ ਦੌਰਾਨ, ਪੈਟਰੋਲੀਅਮ ਅਤੇ ਕੁਦਰਤੀ ਗੈਸ/ਤੇਲ PSUs ਅਤੇ ਰੇਲ ਮੰਤਰਾਲੇ ਦੇ ਨੁਮਾਇੰਦਿਆਂ ਤੋਂ ਬ੍ਰੀਫਿੰਗ ਲੈਣਾ ਵੀ ਸ਼ਾਮਲ ਸੀ।

ਭਵਿੱਖ ਵਿੱਚ, ਭਾਰਤੀ ਰੇਲਵੇ ਦੀ ਊਰਜਾ ਤਬਦੀਲੀ ਯੋਜਨਾ ਵੱਲ ਧਿਆਨ ਦਿੱਤਾ ਜਾ ਸਕੇ ਅਤੇ ਪੈਟਰੋਲੀਅਮ ਉਤਪਾਦਾਂ ਅਤੇ ਕੁਦਰਤੀ ਗੈਸ ਦੀ ਮੰਗ ਦੇ ਪ੍ਰਬੰਧਨ ਲਈ ਵਿਸ਼ੇਸ਼ ਸੰਦਰਭ ਦਿੱਤਾ ਜਾ ਸਕੇ। ਸੰਸਦ ਮੈਂਬਰ Gurjeet Singh Aujla ਨੇ ਕਿਹਾ ਕਿ ਇਸ ਖੇਤਰ ਵਿੱਚ ਆਉਣ ਵਾਲੀਆਂ ਸਾਰੀਆਂ ਮੁਸ਼ਕਿਲਾਂ ਬਾਰੇ ਡੂੰਘਾਈ ਨਾਲ ਵਿਚਾਰ ਕਰਨਾ ਹਮੇਸ਼ਾ ਹੀ ਸੰਸਦੀ ਕਮੇਟੀ ਦਾ ਕੰਮ ਰਿਹਾ ਹੈ।

ਜਦਕਿ ਅੱਜ ਦੇ ਸਮੇਂ ਵਿੱਚ ਪੈਟਰੋਲੀਅਮ ਅਤੇ ਕੁਦਰਤੀ ਗੈਸ ਆਮ ਲੋਕਾਂ ਦਾ ਜੀਵਨ ਸੁਖਾਲਾ ਬਣਾਉਣ ਵਿੱਚ ਅਹਿਮ ਯੋਗਦਾਨ ਹੈ, ਇਸ ਲਈ ਉਹ ਆਪਣਾ ਫਰਜ਼ ਸਮਝਦੇ ਹਨ ਕਿ ਹਰ ਕਿਸੇ ਨੂੰ ਇਹ ਸਹੂਲਤ ਮਿਲਣੀ ਚਾਹੀਦੀ ਹੈ ਅਤੇ ਹਰ ਕੋਈ ਲੋੜ ਅਨੁਸਾਰ ਇਸ ਦਾ ਲਾਭ ਉਠਾਉੰਦਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਏਜੰਡਾ ਤੈਅ ਕੀਤਾ ਗਿਆ ਸੀ ਪਰ ਇਸ ਦੇ ਨਾਲ ਹੀ ਸੰਸਦੀ ਮੈਂਬਰਾਂ ਨੇ ਲੋਕਾਂ ਦੀਆਂ ਸਹੂਲਤਾਂ ਦੀ ਗੱਲ ਵੀ ਕੀਤੀ ਗਈ।

 

Leave a Reply

Your email address will not be published. Required fields are marked *