ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਤੇ ਮੰਤਰੀ ਸੋਹਣ ਸਿੰਘ ਠੰਡਲ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਦਿੱਤਾ ਹੈ। ਚੱਲ ਰਹੀਆਂ ਜ਼ਿਮਨੀ ਚੋਣਾਂ ਦੌਰਾਨ ਪਾਰਟੀ ਪਹਿਲਾਂ ਹੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਸੋਹਣ ਸਿੰਘ ਠੰਡਲ BJP ਵਿੱਚ ਸ਼ਾਮਲ ਹੋ ਗਏ ਹਨ। BJP ਆਗੂ ਵਿਜੇ ਰੂਪਾਨੀ ਨੇ ਉਨ੍ਹਾਂ ਨੂੰ ਸ਼ਾਮਲ ਕਰਵਾਇਆ।
BJP ਨੇ ਅਜੇ ਤੱਕ ਹੁਸ਼ਿਆਰਪੁਰ ਦੇ ਚੱਬੇਵਾਲ ਹਲਕੇ ਲਈ ਆਪਣੇ ਉਮੀਦਵਾਰ ਦਾ ਖੁਲਾਸਾ ਨਹੀਂ ਕੀਤਾ ਹੈ। ਠੰਡਲ ਦੇ BJP ਵਿੱਚ ਸ਼ਾਮਲ ਹੋਣ ਦਾ ਰਸਮੀ ਐਲਾਨ ਕਰਨ ਲਈ ਹੁਸ਼ਿਆਰਪੁਰ ‘ਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ CM ਵਿਜੇ ਰੁਪਾਨੀ ਸ਼ਾਮਲ ਹੋਣਗੇ।
ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਚੱਬੇਵਾਲ ਹਲਕੇ ਦੀ ਨੁਮਾਇੰਦਗੀ ਕਰਦਿਆਂ 1997 ਤੋਂ 2017 ਤੱਕ 4 ਵਾਰ ਵਿਧਾਇਕ ਵਜੋਂ ਸੇਵਾ ਨਿਭਾਈ। ਹਾਲਾਂਕਿ, ਉਹ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਉਮੀਦਵਾਰ ਡਾ. ਰਾਜ ਕੁਮਾਰ ਤੋਂ ਹਾਰ ਗਏ ਸਨ, ਜੋ ਹੁਣ AAP ਦਾ ਹਿੱਸਾ ਹਨ।