ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਕੀਤਾ ਬਦਲਾਅ, 1 ਨਵੰਬਰ ਤੋਂ ਲਾਗੂ ਹੋਣਗੇ ਹੁਕਮ

ਬਦਲਦੇ ਮੌਸਮ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ, ਜੋ 1 ਨਵੰਬਰ ਤੋਂ ਲਾਗੂ ਹੋਣਗੇ। ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲ ਹੁਣ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇ। ਸਿੱਖਿਆ ਵਿਭਾਗ ਨੇ ਇਸ ਅਡਜਸਟਮੈਂਟ ਸਬੰਧੀ ਅਧਿਕਾਰਤ ਹੁਕਮ ਜਾਰੀ ਕੀਤੇ ਹਨ, ਜਿਸ ਨਾਲ ਖੇਤਰ ਦੇ 19,000 ਤੋਂ ਵੱਧ ਸਕੂਲ ਪ੍ਰਭਾਵਿਤ ਹੋਣਗੇ।

ਪੰਜਾਬ ‘ਚ, ਅਕਾਦਮਿਕ ਸੈਸ਼ਨ ਦੌਰਾਨ ਸਕੂਲਾਂ ਦਾ ਸਮਾਂ 3 ਵਾਰ ਬਦਲਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ, ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੰਮ ਕਰਦੇ ਹਨ। 1 ਅਕਤੂਬਰ ਤੋਂ 31 ਅਕਤੂਬਰ ਤੱਕ, ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਹੈ, ਜਦੋਂ ਕਿ ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਚੱਲਦੇ ਹਨ।

ਇਸ ਤੋਂ ਇਲਾਵਾ ਹੁਣ 1 ਨਵੰਬਰ ਅਤੇ 28 ਫਰਵਰੀ ਦੇ ਵਿਚਕਾਰ, ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗਣਗੇ ਹਨ, ਜਦਕਿ ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3:20 ਵਜੇ ਤੱਕ ਖ਼ਤਮ ਹੋਣਗੇ।

 

Leave a Reply

Your email address will not be published. Required fields are marked *