ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਯਤਨਾਂ ਤਹਿਤ ਪਟਿਆਲਾ ਦੇ ਭਾਦਸੋਂ ਥਾਣੇ ਦੇ ਸਾਬਕਾ ਸਟੇਸ਼ਨ ਹਾਊਸ ਅਫਸਰ (SHO) ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਦਰਜੀਤ ਸਿੰਘ, ਸਹਾਇਕ ਸਬ-ਇੰਸਪੈਕਟਰ (ASI) ਅਮਰਜੀਤ ਸਿੰਘ ਸਮੇਤ ਪੁਲਿਸ ਸਬ-ਇੰਸਪੈਕਟਰ (SI) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਰੇਂਜ ਦੇ ਵਿਜੀਲੈਂਸ ਬਿਓਰੋ ਦੇ ਪੁਲਿਸ ਸਟੇਸ਼ਨ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਦੋ ਪੁਲਿਸ ਮੁਲਾਜ਼ਮਾਂ ਵਿਰੁੱਧ ਮੁਕੱਦਮਾ ਨੰਬਰ 36 ਮਿਤੀ 4 ਅਗਸਤ, 2024 ਨੂੰ ਦਰਜ ਕੀਤਾ ਗਿਆ ਹੈ।
ਜਿਕਰਯੋਗ, ਜਿਸ ‘ਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਪੁਲਿਸ ਮੁਲਾਜ਼ਮਾਂ ਨੇ 50,000 ਰੁਪਏ ਦੀ ਰਿਸ਼ਵਤ ਲਈ ਹੈ ਅਤੇ ਉਸਦੇ ਖਿਲਾਫ ਦਰਜ FIR ਨੰਬਰ 56/2024 ਦੇ ਸਬੰਧ ਵਿੱਚ 35,000 ਰੁਪਏ ਦੀ ਹੋਰ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਬੁਲਾਰੇ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।