ਪਹਿਲੇ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ 14 ਨਵੰਬਰ ਨੂੰ ਜਾਵੇਗਾ ਪਾਕਿਸਤਾਨ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਏ ਜਾ ਰਹੇ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ 14 ਨਵੰਬਰ, 2024 ਨੂੰ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਪਾਕਿਸਤਾਨ ਲਈ ਰਵਾਨਾ ਹੋਣ ਜਾ ਰਿਹਾ ਹੈ।

ਇਸ ਮੌਕੇ ‘ਤੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸ਼੍ਰੋਮਣੀ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਥਾ ਭੇਜਿਆ ਜਾਂਦਾ ਹੈ।

ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਪ੍ਰੋਸੈਸਿੰਗ ਲਈ ਪਾਕਿਸਤਾਨ ਅੰਬੈਸੀ ਨੂੰ ਭੇਜ ਦਿੱਤੇ ਹਨ। ਇਹ ਜਥਾ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਵਾਹਗਾ ਸਰਹੱਦ ਰਾਹੀਂ 14 ਨਵੰਬਰ ਨੂੰ ਪਾਕਿਸਤਾਨ ਦੇ ਧਾਰਮਿਕ ਸਥਾਨ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ।

 

Leave a Reply

Your email address will not be published. Required fields are marked *