ਹਰਿਆਣਾ ਵਿਧਾਨ ਸਭਾ ਚੋਣਾਂ ਵਿਚ BJP ਦੀ ਸ਼ਾਨਦਾਰ ਜਿੱਤ ਤੋਂ ਬਾਅਦ ਪੰਜਾਬ ‘ਚ ਵੀ ਪਾਰਟੀ ਦੀ ਗਤੀ ਮਜ਼ਬੂਤ ਹੁੰਦੀ ਨਜ਼ਰ ਆ ਰਹੀ ਹੈ। BJP 2027 ਦੀਆਂ ਜ਼ਿਮਨੀ ਚੋਣਾਂ ‘ਚ ਜਿੱਤ ਹਾਸਲ ਕਰਨ ‘ਤੇ ਜ਼ੋਰ ਦੇ ਕੇ ਪੰਜਾਬ ‘ਚ ਹੋਣ ਵਾਲੀਆਂ 4 ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਹੈ। ਇਨ੍ਹਾਂ ਭਾਵਨਾਵਾਂ ਦਾ ਪ੍ਰਗਟਾਵਾ ਗੁਜਰਾਤ ਦੇ ਸਾਬਕਾ CM ਅਤੇ ਪੰਜਾਬ ਇੰਚਾਰਜ ਵਿਜੇ ਰੂਪਾਨੀ, ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ, ਸੂਬਾ ਜਨਰਲ ਸਕੱਤਰ ਅਨਿਲ ਸਰੀਨ ਸਮੇਤ BJP ਦੇ ਵੱਖ-ਵੱਖ ਨੇਤਾਵਾਂ ਨੇ ਇਕ ਮੀਟਿੰਗ ਦੌਰਾਨ ਕੀਤਾ, ਜਿਸ ‘ਚ ਪਾਰਟੀ ਦੇ ਸਥਾਨਕ ਅਧਿਕਾਰੀਆਂ ਅਤੇ ਵੱਖ-ਵੱਖ ਖੇਤਰਾਂ ਦੇ ਨੇਤਾ ਸ਼ਾਮਲ ਸਨ।
ਮੀਟਿੰਗ ਦੌਰਾਨ BJP ਦੇ ਸੂਬਾ ਇੰਚਾਰਜ ਵਿਜੇ ਰੂਪਾਨੀ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਗਿੱਦੜਬਾਹਾ ਹਲਕੇ ਦੇ ਪੋਲਿੰਗ ਬੂਥਾਂ ’ਤੇ ਆਪਣੇ ਅਧਿਕਾਰੀਆਂ ਤੇ ਵਰਕਰਾਂ ਨੂੰ ਲਾਮਬੰਦ ਕਰਨ ਕਿਉਂਕਿ ਚੋਣਾਂ ਵਿੱਚ ਸਿਰਫ਼ 10-12 ਦਿਨ ਬਾਕੀ ਹਨ। ਉਨ੍ਹਾਂ ਜ਼ਿਮਨੀ ਚੋਣ ਵਿੱਚ ਅਹਿਮ ਜਿੱਤ ਹਾਸਲ ਕਰਨ ਲਈ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਯਤਨਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਰੂਪਾਨੀ ਨੇ BJP ਦੇ ਸਾਰੇ ਮੈਂਬਰਾਂ ਨੂੰ 20 ਨਵੰਬਰ ਤੱਕ ਮੁਹਿੰਮ ਦੇ ਸਮਰਥਨ ਲਈ ਆਪਣੇ ਯਤਨਾਂ ਨੂੰ ਸਮਰਪਿਤ ਕਰਨ ਦਾ ਸੱਦਾ ਦਿੱਤਾ।
ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਧਾਨ ਸੀਮਾਂਤ ਗਰਗ ਨੇ ਰੂਪਾਨੀ ਨੂੰ ਭਰੋਸਾ ਦਿਵਾਇਆ ਕਿ BJP ਦੇ ਅਹੁਦੇਦਾਰ ਅਤੇ ਵਰਕਰ ਮਨਪ੍ਰੀਤ ਸਿੰਘ ਬਾਦਲ ਦੀ ਜਿੱਤ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ। ਜ਼ਿਲ੍ਹਾ ਪ੍ਰਧਾਨ ਸੀਮਾਂਤ ਗਰਗ ਨੇ BJP ਦੇ ਸੂਬਾ ਇੰਚਾਰਜ ਵਿਜੇ ਰੂਪਾਨੀ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਦੇ ਬੂਥਾਂ ‘ਤੇ ਨਿਯੁਕਤ ਕੀਤੇ ਗਏ ਅਹੁਦੇਦਾਰ ਅਤੇ ਵਰਕਰ ਮਨਪ੍ਰੀਤ ਸਿੰਘ ਬਾਦਲ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਯਤਨ ਕਰਨਗੇ।
ਉਨ੍ਹਾਂ ਨੇ ਪੰਜਾਬ ‘ਚ ਨਿਘਰ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਉਜਾਗਰ ਕੀਤਾ ਅਤੇ ਕਿਹਾ ਕਿ ਨਾਗਰਿਕ ਸੂਬੇ ਵਿੱਚ ਸ਼ਾਂਤੀ ਅਤੇ ਤਰੱਕੀ ਬਹਾਲ ਕਰਨ ਲਈ ਉੱਤਰ ਪ੍ਰਦੇਸ਼ ਦੇ ਯੋਗੀ ਆਦਿਤਿਆਨਾਥ ਵਰਗਾ ਮੁੱਖ ਮੰਤਰੀ ਚਾਹੁੰਦੇ ਹਨ। ਗਰਗ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ BJP ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ ਅਤੇ ਪਾਰਟੀ ਨੂੰ ਖੇਤਰ ਵਿੱਚ ਸੱਤਾ ਹਾਸਲ ਕਰਨ ਤੋਂ ਕੋਈ ਨਹੀਂ ਰੋਕ ਸਕਦਾ।