12 ਨਵੰਬਰ ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਰਹੇਗੀ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਡਾ: ਹਿਮਾਂਸ਼ੂ ਅਗਰਵਾਲ ਨੇ ਐਲਾਨ ਕੀਤਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੌਕੇ 12 ਨਵੰਬਰ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਰੌਸ਼ਨੀ ਵਿੱਚ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਜਨਤਕ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

 

ਇਸ ਦੇ ਨਾਲ ਹੀ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 12 ਨਵੰਬਰ ਨੂੰ ਨਗਰ ਕੀਰਤਨ ਦੇ ਰਸਤੇ ਅਤੇ ਜ਼ਿਲ੍ਹਾ ਜਲੰਧਰ ਵਿੱਚ ਧਾਰਮਿਕ ਸਮਾਗਮਾਂ ਵਾਲੇ ਸਥਾਨਾਂ ‘ਤੇ ਮੀਟ ਅਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ।

 

Leave a Reply

Your email address will not be published. Required fields are marked *