EC ਨੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ਾਂ ਤਹਿਤ, ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ ਭੇਜਿਆ ਨੋਟਿਸ

ਜਿਉਂ-ਜਿਉਂ 20 ਨਵੰਬਰ ਨੂੰ ਜ਼ਿਮਨੀ ਚੋਣ ਦੀ ਵੋਟਿੰਗ ਨੇੜੇ ਆ ਰਹੀ ਹੈ, ਤਣਾਅ ਵਧਦਾ ਜਾ ਰਿਹਾ ਹੈ। ਡੇਰਾ ਬਾਬਾ ਨਾਨਕ ਦੇ DSP ਦੀ ਬਰਖਾਸਤਗੀ ਤੋਂ ਬਾਅਦ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ, ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ ਨੋਟਿਸ ਨੇ ਗਿੱਦੜਵਾਹਾ ਤੋਂ BJP ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਅਤੇ ਕਾਂਗਰਸ ਮੈਂਬਰ ਅੰਮ੍ਰਿਤਾ ਵੜਿੰਗ ਦੇ ਪਤੀ ਕਾਂਗਰਸੀ ਸੰਸਦ ਮੈਂਬਰ ਰਾਜਾ ਵੜਿੰਗ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਨੋਟਿਸ ਭੇਜਿਆ ਹੈ।

EC ਨੇ ਨੋਟਿਸ ਜਾਰੀ ਕਰਕੇ ਦੋਵਾਂ ਆਗੂਆਂ ਤੋਂ 24 ਘੰਟਿਆਂ ਅੰਦਰ ਜਵਾਬ ਮੰਗਿਆ ਹੈ। EC ਨੂੰ ਕੀਤੀ ਸ਼ਿਕਾਇਤ ‘ਚ ਦੋਸ਼ ਹੈ ਕਿ BJP ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੇ ਵੋਟਰਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਹੈ, ਉਥੇ ਹੀ ਵੜਿੰਗ ਮਸਜਿਦ ਵਿੱਚ ਚੋਣ ਪ੍ਰਚਾਰ ਕਰਨ ਦੇ ਵੀ ਦੋਸ਼ ਹਨ। BJP ਨੇ EC ਕੋਲ ਸ਼ਿਕਾਇਤ ਦਰਜ ਕਰਵਾਈ, ਦੋਸ਼ ਲਾਇਆ ਕਿ ਰਾਜਾ ਵੜਿੰਗ ਨੇ ਇੱਕ ਮਸਜਿਦ ‘ਚ ਪ੍ਰਚਾਰ ਕੀਤਾ ਅਤੇ ਆਪਣੀ ਪਾਰਟੀ ਦੇ ਚੋਣ ਨਿਸ਼ਾਨ ਦਾ ਸਮਰਥਨ ਕੀਤਾ।

ਵੜਿੰਗ ਨੇ ਬਾਅਦ ਵਿੱਚ ਆਪਣੇ ਸੋਸ਼ਲ ਮੀਡੀਆ ‘ਤੇ ਇਸ ਬਾਰੇ ਇੱਕ ਪੋਸਟ ਸਾਂਝੀ ਕੀਤੀ, ਜਿਸ ਨੂੰ ਭਾਜਪਾ ਨੇ ਆਪਣੀ ਸ਼ਿਕਾਇਤ ਦੇ ਅਧਾਰ ਵਜੋਂ ਦੱਸਿਆ। AAP ਨੇ BJP ਉਮੀਦਵਾਰ ਮਨਪ੍ਰੀਤ ਬਾਦਲ ਵਿਰੁੱਧ EC ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ‘ਚ ਦੋਸ਼ ਲਾਇਆ ਗਿਆ ਹੈ ਕਿ BJP ਉਮੀਦਵਾਰ ਵੋਟਰਾਂ ਨੂੰ ਨੌਕਰੀਆਂ ਦੇ ਕੇ ਭਰਮਾਉਂਦੇ ਹਨ।

ਹਾਲਾਂਕਿ, ਮਨਪ੍ਰੀਤ ਬਾਦਲ ਨੇ ਬਾਅਦ ‘ਚ ਆਪਣੀ ਟਿੱਪਣੀ ਨੂੰ ਸਪੱਸ਼ਟ ਕਰਦੇ ਹੋਏ ਕਿਹਾ ਕਿ ਉਹ C PYTE ਦਾ ਹਵਾਲਾ ਦੇ ਰਹੇ ਸਨ ਅਤੇ ਨੌਜਵਾਨਾਂ ਨੂੰ ਸੂਚਿਤ ਕਰ ਰਹੇ ਸਨ ਕਿ ਉਹ ਇਸਦੀ ਤਿਆਰੀ ਕਰਕੇ ਨੌਕਰੀਆਂ ਪ੍ਰਾਪਤ ਕਰ ਸਕਦੇ ਹਨ। C PYTE ਇੱਕ ਸਰਕਾਰੀ ਸਿਖਲਾਈ ਸੰਸਥਾ ਹੈ ਜੋ ਨੌਜਵਾਨਾਂ ਨੂੰ ਪੰਜਾਬ ਪੁਲਿਸ ਅਤੇ ਫੌਜ ‘ਚ ਭਰਤੀ ਹੋਣ ਲਈ ਤਿਆਰ ਕਰਦੀ ਹੈ, ਉਨ੍ਹਾਂ ਦੀ ਦਾਖਲਾ ਪ੍ਰੀਖਿਆਵਾਂ ਨੂੰ ਸਫਲਤਾਪੂਰਵਕ ਪਾਸ ਕਰਨ ‘ਚ ਮਦਦ ਕਰਦੀ ਹੈ।

 

Leave a Reply

Your email address will not be published. Required fields are marked *