AAP ਨੇ BJP ਖਿਲਾਫ਼ ਖੋਲ੍ਹਿਆ ਦਿੱਲੀ ‘ਚ ਮੋਰਚਾ, ਪੁਲਿਸ ਨੇ ਹਿਰਾਸਤ ‘ਚ ਲਿੱਤੇ 25 ਵਰਕਰ

ਚੰਡੀਗੜ੍ਹ ਮੇਅਰ ਚੋਣ ਦੇ ਚੋਣ ਨਤੀਜਿਆਂ ਖਿਲਾਫ਼ ਆਮ ਆਦਮੀ ਪਾਰਟੀ (AAP) ਅੱਜ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਦਿੱਲੀ ਪੁਲਿਸ ਨੇ ਇਸ ਪ੍ਰਦਰਸ਼ਨ ਨੂੰ ਰੋਕਣ ਲਈ ਕਈ ਥਾਵਾਂ ‘ਤੇ ਬੈਰੀਕੇਡ ਲਗਾ ਦਿੱਤੇ ਹਨ।

ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਤੋਂ ਧਰਨੇ ਵਿੱਚ ਸ਼ਾਮਲ ਹੋਣ ਲਈ ਆ ਰਹੇ ‘ਆਪ’ ਵਰਕਰਾਂ ਨੂੰ ਸਿੰਘੂ ਅਤੇ ਟਿੱਕਰੀ ਬਾਰਡਰ ’ਤੇ ਪੁਲਿਸ ਨੇ ਰੋਕ ਲਿਆ ਹੈ। ਇਸ ਦੌਰਾਨ ਅਰਵਿੰਦ ਕੇਜਰੀਵਾਲ, ਆਤਿਸ਼ੀ ਸੌਰਭ ਭਾਰਦਵਾਜ ਅਤੇ ਕਈ ਹੋਰ ਨੇਤਾ ਆਪਣੇ ਸੋਸ਼ਲ ਮੀਡੀਆ ‘ਤੇ ਇਸ ਖਿਲਾਫ਼ ਪੋਸਟ ਕਰ ਰਹੇ ਹਨ।

ਇਸ ਤੋਂ ਇਲਾਵਾ ਪ੍ਰਦਰਸ਼ਨ ‘ਤੇ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਉਸ ਨੇ ਸਿੰਘੂ ਬਾਰਡਰ ‘ਤੇ 25 ‘ਆਪ’ ਵਰਕਰਾਂ ਨੂੰ ਹਿਰਾਸਤ ‘ਚ ਲਿਆ ਹੈ ਕਿਉੰਕਿ ਉਹਨਾਂ ਨੂੰ ਸ਼ੱਕ ਹੈ ਕਿ ਉਹ ਅੱਜ ਦਿੱਲੀ ਵਿੱਚ ਹੋਣ ਵਾਲੇ ਪਾਰਟੀ ਦੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਜਾ ਰਹੇ।

ਇਸ ਦੌਰਾਨ ਪੁਲਿਸ ਨੇ ਸਪੱਸ਼ਟੀਕਰਨ ਕੀਤਾ ਹੈ ਕਿ ਜਿਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਉਨ੍ਹਾਂ ਨੂੰ ਤਸਦੀਕ ਤੋਂ ਬਾਅਦ ਸਰਹੱਦ ਪਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਇਹ ਸਾਰੇ ਪੰਜਾਬ ਅਤੇ ਹਰਿਆਣਾ ਇਕਾਈ ਦੇ ਵਰਕਰ ਹਨ।

Leave a Reply

Your email address will not be published. Required fields are marked *