ਸੂਬਾ ਸਰਕਾਰ ਵਲੋਂ 24 MBBS ਡਾਕਟਰਾਂ ਨੂੰ ਹਾਊਸ ਸਰਜਨ ਵਜੋਂ ਸੌਂਪੇ ਗਏ ਨਿਯੁਕਤੀ ਪੱਤਰ

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਸੂਬਾ ਸਰਕਾਰ ਵੱਲੋਂ 24 MBBS ਡਾਕਟਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਨਵੇਂ ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਇਸ ਖੇਤਰ ਵਿੱਚ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ।

ਸਥਾਨਕ ਸਿਵਲ ਹਸਪਤਾਲ ਵਿਖੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਸਮੇਤ ਡਾਕਟਰਾਂ ਨੂੰ ਨਿਯੁਕਤੀ ਪੱਤਰ ਵੰਡਣ ਉਪਰੰਤ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਨ੍ਹਾਂ ਨਵੀਆਂ ਨਿਯੁਕਤੀਆਂ ਨਾਲ ਸਿਵਲ ਅਤੇ ਸਬ-ਡਵੀਜ਼ਨ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਵਿੱਚ ਵਾਧਾ ਹੋਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਿਯੁਕਤ ਕੀਤੇ ਗਏ 24 ਡਾਕਟਰਾਂ ਵਿੱਚੋਂ 8 ਸਿਵਲ ਹਸਪਤਾਲ ਹੁਸ਼ਿਆਰਪੁਰ, 4 ਸਬ-ਡਵੀਜ਼ਨ ਹਸਪਤਾਲ ਗੜ੍ਹਸ਼ੰਕਰ, 5 ਦਸੂਹਾ ਅਤੇ 2 ਮੁਕੇਰੀਆਂ ਵਿਖੇ ਸੇਵਾਵਾਂ ਨਿਭਾਉਣਗੇ, ਜਿਸ ਨਾਲ ਭਾਈਚਾਰੇ ਨੂੰ ਜ਼ਰੂਰੀ ਡਾਕਟਰੀ ਇਲਾਜ ਅਤੇ ਸਿਹਤ ਸੇਵਾਵਾਂ ਮਿਲਣੀਆਂ ਯਕੀਨੀ ਬਣਾਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ CM Mann ਦੀ ਅਗਵਾਈ ਹੇਠ ਪੰਜਾਬ ਸਿਹਤ ਸੇਵਾਵਾਂ ਵਿੱਚ ਕਾਫੀ ਤਰੱਕੀ ਕਰਕੇ ਹੋਰਨਾਂ ਸੂਬਿਆਂ ਲਈ ਨਮੂਨਾ ਬਣ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਿੱਖਿਆ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ ਅਤੇ ਪਿਛਲੇ ਢਾਈ ਸਾਲਾਂ ਵਿੱਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਹੈ।

ਇਸ ਮੌਕੇ CM Mann ਵੱਲੋਂ ਡਾਕਟਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਲੋਕਾਂ ਲਈ ਸਿਹਤ ਸੇਵਾਵਾਂ ਨੂੰ ਵਧਾਉਣ ਲਈ ਤਨਦੇਹੀ, ਲਗਨ ਅਤੇ ਪੇਸ਼ੇਵਰਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲਗਭਗ 900 ਆਮ ਆਦਮੀ ਕਲੀਨਿਕ ਖੋਲ੍ਹ ਕੇ ਸਿਹਤ ਦੇ ਖੇਤਰ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ, ਜਿਸ ਨਾਲ ਲੱਖਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਰਹੀਆਂ ਹਨ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਹਸਪਤਾਲ ਵਿਖੇ ਨਵੀਂ ਲੈਬਾਰਟਰੀ ਦੀ ਸਥਾਪਨਾ ਨਾਲ ਕਮਿਊਨਿਟੀ ਨੂੰ ਲਗਭਗ 80 ਵੱਖ-ਵੱਖ ਟੈਸਟਾਂ ਦੀ ਮੁਫਤ ਸਹੂਲਤ ਮਿਲੇਗੀ। ਨਵ-ਨਿਯੁਕਤ ਹਾਊਸ ਸਰਜਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਪੂਰੀ ਲਗਨ ਨਾਲ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧਤਾ ਪ੍ਰਗਟਾਈ।

 

Leave a Reply

Your email address will not be published. Required fields are marked *