45 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਖਿਲਾਫ਼ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਦੀ ਆਪਣੀ ਵਚਨਬੱਧਤਾ ਤਹਿਤ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਦੇ ਲੇਖਾਕਾਰ ਤੇ ਅੰਮ੍ਰਿਤਸਰ ਨਿਵਾਸੀ ਵਿਸ਼ਾਲ ਸ਼ਰਮਾ ਵਿਰੁੱਧ 45 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਇੱਕ ਹੋਰ ਮਾਮਲਾ ਦਰਜ ਕੀਤਾ ਹੈ।

ਇਸ ਮਾਮਲੇ ‘ਚ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ FIR ਨੰ. 01, ਮਿਤੀ 31.01.2024 ਨੂੰ ਉਕਤ ਕਰਮਚਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕੇਸ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਵਸਨੀਕ ਮੇਜਰ ਸਿੰਘ ਵੱਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ। ਇਸ ਕੇਸ ‘ਚ, ਸਹਿ-ਦੋਸ਼ੀ ਏਆਈਟੀ ਲਾਅ ਅਫਸਰ ਗੌਤਮ ਮਜੀਠੀਆ, ਜੋ ਕਿ ਗ੍ਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਜਿਸ ਨੂੰ ਪਹਿਲਾਂ ਹੀ ਬਿਊਰੋ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਇਸ ਤੋਂ ਇਲਾਵਾ ਬੁਲਾਰੇ ਨੇ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਇਹ ਸ਼ਿਕਾਇਤ CM ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਡੀਓ-ਵਿਜ਼ੂਅਲ ਸਬੂਤਾਂ ਸਮੇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਜਾਂਚ ਤੋਂ ਬਾਅਦ, ਬਿਊਰੋ ਨੇ ਸ਼ਿਕਾਇਤ ਵਿੱਚ ਦੋਸ਼ਾਂ ਨੂੰ ਸਹੀ ਠਹਿਰਾਉਂਦਿਆਂ ਉਕਤ ਮੁਲਜ਼ਮ ਕਰਮਚਾਰੀ ਵਿਰੁੱਧ ਇਹ ਕੇਸ ਦਰਜ ਕੀਤਾ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *