ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਗਤ ਸਿੰਘ ਦੇ ਬੁੱਤ ਨੂੰ ਲੈ ਕੇ ਸਿਆਸੀ ਤਣਾਅ ਵਧਦਾ ਜਾ ਰਿਹਾ ਹੈ ਕਿਉਂਕਿ BJP ਵੱਲੋਂ ਪੰਜਾਬ ਸਰਕਾਰ ਨੂੰ ਦਿੱਤੀ ਗਈ 72 ਘੰਟਿਆਂ ਦੀ ਸਮਾਂ ਸੀਮਾ ਅੱਜ ਖਤਮ ਹੋਣ ਜਾ ਰਹੀ ਹੈ। ਪੰਜਾਬ BJP ਆਗੂਆਂ ਨੇ ਕਿਹਾ ਹੈ ਕਿ ਉਹ ਦੇਸ਼ ਦੀ ਆਜ਼ਾਦੀ ਦੀ ਲੜਾਈ ‘ਚ ਸ਼ਹੀਦ ਭਗਤ ਸਿੰਘ ਦੇ ਮਹੱਤਵਪੂਰਨ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਉਸ ਦਿਨ ਬੁੱਤ ਦਾ ਉਦਘਾਟਨ ਕਰਨਗੇ।
ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਮੁੱਖ ਦੁਆਰ ਤੋਂ ਥੋੜ੍ਹੀ ਦੂਰੀ ‘ਤੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਦਾ ਬੁੱਤ ਲਗਾਇਆ ਗਿਆ ਹੈ। ਇਸ ਬੁੱਤ ਦਾ ਉਦਘਾਟਨ CM Mann ਵੱਲੋਂ 28 ਸਤੰਬਰ ਨੂੰ ਕੀਤਾ ਜਾਣਾ ਸੀ, ਜੋ ਕਿ ਭਗਤ ਸਿੰਘ ਦਾ ਜਨਮ ਦਿਨ ਹੈ, ਪਰ ਪੰਚਾਇਤੀ ਚੋਣਾਂ ਦਾ ਐਲਾਨ ਹੋਣ ਕਾਰਨ ਉਦਘਾਟਨ ਟਾਲ ਦਿੱਤਾ ਗਿਆ ਸੀ। ਇਸ ਤੋਂ ਬਾਅਦ 4 ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਕਰਵਾਈਆਂ ਗਈਆਂ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਬੁੱਤ ਦੇ ਉਦਘਾਟਨ ਵਿੱਚ ਦੇਰੀ ਕੀਤੀ, ਜਿਸ ਕਾਰਨ BJP ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਧਮਕੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣੇ ਪ੍ਰੋਗਰਾਮ ਦਾ ਐਲਾਨ ਕਰਦੇ ਹੋਏ ਅਗਲੇ 72 ਘੰਟਿਆਂ ’ਚ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਨਹੀਂ ਕਰਦੇ ਤਾਂ ਉਹ ਖੁਦ ਇਸ ਉਦਘਾਟਨ ਕਰਨਗੇ।