ਪੰਜ ਸਿੱਖ ਆਗੂਆਂ ਦੀ ਮੀਟਿੰਗ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ। ਇਸ ਮੀਟਿੰਗ ਦੌਰਾਨ ਸੁਖਬੀਰ ਬਾਦਲ ਅਤੇ ਹੋਰ ਸਿੱਖ ਮੰਤਰੀਆਂ ਵੱਲੋਂ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਦਿੱਤੀ ਗਈ ਮੁਆਫ਼ੀ ਅਤੇ ਅਕਾਲੀ ਦਲ ਪ੍ਰਸ਼ਾਸਨ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਬਿਆਨਬਾਜ਼ੀ ਦਰਜ ਕੀਤੀ ਗਈ ਹੈ।
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ “ਮੈਂ 2007 – 2009 ਅਤੇ 2009 – 2012 ਤੱਕ ਮੰਤਰੀ ਮੰਡਲ ਦਾ ਹਿੱਸਾ ਨਹੀਂ ਸੀ। ਮੈਂ 2012 ਤੋਂ 2017 ਤੱਕ ਕੈਬਨਿਟ ਦਾ ਹਿੱਸਾ ਸੀ, ਕਿਸੇ ਵੀ ਕੈਬਨਿਟ ਮੀਟਿੰਗ ਵਿੱਚ ਮੁਆਫੀ ਜਾਂ ਫਿਰ ਜੋ ਵੀ ਮੁੱਦਿਆਂ ਦਾ ਜ਼ਿਕਰ ਕੀਤਾ ਗਿਆ, ਅਜਿਹੇ ਕਿਸੇ ਵੀ ਮੁੱਦੇ ਚ ਮੈਂ ਸ਼ਾਮਿਲ ਨਹੀਂ ਸੀ।
ਇਸ ਤੋਂ ਇਲਾਵਾ ਮਜੀਠੀਆ ਨੇ ਕਿਹਾ ਕਿ ਮੈਂ ਆਪਣੀ ਗਲਤੀ ਸਵੀਕਾਰ ਕਰਦਾ ਹਾਂ ਕਿ ਮੈਂ ਉਸ ਮੰਤਰੀ ਮੰਡਲ ਦਾ ਹਿੱਸਾ ਸੀ। ਮੈਂ ਸਰਕਾਰਾਂ ਦੌਰਾਨ ਹੋਈਆਂ ਗਲਤੀਆਂ ਖਿਲਾਫ਼ ਆਵਾਜ਼ ਬੁਲੰਦ ਨਹੀਂ ਕੀਤੀ, ਇਸ ਲਈ ਮੈਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ।”