ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਧਾਰਮਿਕ ਸਜ਼ਾ ਦੀ ਪਾਲਣਾ ਕਰਦਿਆਂ ਸੁਖਬੀਰ ਬਾਦਲ ਅੱਜ ਆਪਣੇ ਗਲ ਵਿੱਚ ਤਖ਼ਤੀ ਪਾ ਕੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਸੁਖਬੀਰ ਬਾਦਲ ਨੀਲਾ ਚੋਲ਼ਾ ਪਾ ਕੇ ਹੱਥ ਵਿੱਚ ਬਰਛਾ ਫੜ੍ਹ ਕੇ ਦਰਬਾਰ ਸਾਹਿਬ ਘੰਟਾ ਘਰ ਡਿਓਢੀ ਤੇ ਪਹਿਰੇਦਾਰ ਵਜੋਂ ਸੇਵਾ ਨਿਭਾ ਰਹੇ ਹਨ।
ਸਿੰਘ ਸਾਹਿਬਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਹ ਅਤੇ ਉਨ੍ਹਾਂ ਦੇ ਸਾਥੀ ਅਕਾਲੀ ਆਗੂ ਸੁਖਦੇਵ ਸਿੰਘ ਢੀਡਸਾ ਦੋਵੇਂ ਸਵੇਰੇ 9 ਵਜੇ ਤੋਂ 10 ਵਜੇ ਦੇ ਨਿਰਧਾਰਤ ਸਮੇਂ ਦੌਰਾਨ ਸੇਵਾਦਾਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ। ਸੁਖਦੇਵ ਸਿੰਘ ਢੀਡਸਾ ਵੀ ਇਸੇ ਤਰ੍ਹਾਂ ਸੇਵਾਦਾਰ ਵਾਲਾ ਚੋਲਾ ਪਾਕੇ ਹੱਥ ‘ਚ ਬਰਛਾ ਫੜੀ ਵੀਲ੍ਹਚੇਅਰ ‘ਤੇ ਬੈਠੇ ਹਨ।
ਦੋਵੇਂ ਆਗੂ ਘੰਟਾ ਘਰ ਡਿਓੜੀ ਦੇ ਦੋਨੇ ਪਾਸੇ ਵੀਲ੍ਹ ਚੇਅਰ ’ਤੇ ਬੈਠ ਕੇ ਇਹ ਸੇਵਾ ਨਿਭਾ ਰਹੇ ਹਨ।