SGPC:- ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫਾ ਅਪ੍ਰਵਾਨ

ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫਾ ਅਪ੍ਰਵਾਨ:-

ਅੱਜ SGPC ਦੀ ਅੰਤ੍ਰਿੰਗ ਕਮੇਟੀ ਦੀ ਚੰਡੀਗੜ੍ਹ ਵਿਖੇ ਮੀਟਿੰਗ ਹੋਈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਸਰਬਸੰਮਤੀ ਨਾਲ ਰੱਦ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਤੁਰੰਤ ਸਿੱਖ ਸੰਸਥਾ ਦੇ ਮੁੱਖ ਸੇਵਕ ਦੀਆਂ ਸੇਵਾਵਾਂ ਸੰਭਾਲਣ ਦੀ ਅਪੀਲ ਕੀਤੀ ਗਈ।

ਅੰਤਿ੍ਗ ਕਮੇਟੀ

ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਸਮੀਖਿਆ ਲਈ ਅਕਾਦਮਿਕ ਵਿਦਵਾਨਾਂ ਦੀ ਬਣਾਈ ਜਾਵੇਗੀ ਕਮੇਟੀ:-

ਇਸ ਦੇ ਨਾਲ ਹੀ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਇਹ ਵੀ ਦੱਸਿਆ ਕਿ ਸਿੱਖ ਕੌਮ ਦੇ ਰਾਸ਼ਟਰੀ ਤਿਉਹਾਰ, ਹੋਲਾ ਮੁਹੱਲਾ ਦੌਰਾਨ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਵੱਲੋਂ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਸਮੀਖਿਆ ਲਈ ਅਕਾਦਮਿਕ ਵਿਦਵਾਨਾਂ ਦੀ ਇੱਕ ਕਮੇਟੀ ਬਣਾਈ ਜਾਵੇਗੀ। ਇਹ ਕਮੇਟੀ ਪੰਜਾਬ ਵਿੱਚ ਸਿੱਖਿਆ ਨਾਲ ਸਬੰਧਤ ਜ਼ਰੂਰੀ ਸੁਧਾਰਾਂ ਦਾ ਮੁਲਾਂਕਣ ਕਰੇਗੀ ਅਤੇ ਕੇਂਦਰ ਸਰਕਾਰ ਅੱਗੇ ਕੋਈ ਵੀ ਸੁਝਾਅ ਰੱਖੇਗੀ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਵਿਸਾਖੀ ਤੋਂ ਇੱਕ ਵਿਸ਼ਾਲ ਧਾਰਮਿਕ ਪ੍ਰਚਾਰ ਮੁਹਿੰਮ ਹੋਵੇਗੀ ਸ਼ੁਰੂ:-

ਇਸ ਦੇ ਨਾਲ ਹੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ, ਇੱਕ ਵਿਸ਼ਾਲ ਧਾਰਮਿਕ ਪ੍ਰਚਾਰ ਮੁਹਿੰਮ ਵੀ ਸ਼ੁਰੂ ਕੀਤੀ ਜਾਵੇਗੀ ਜੋ ਵਿਸਾਖੀ ਵਾਲੇ ਦਿਨ (13 ਅਪ੍ਰੈਲ) ਤੋਂ ਹਰ ਘਰ ਵਿੱਚ ਪਹੁੰਚੇਗੀ। ਇਸ ਤੋਂ ਪਹਿਲਾਂ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇੱਕ ਵਿਸ਼ਾਲ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਹਜ਼ਾਰਾਂ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਜਾਵੇਗਾ।
ਮੀਟਿੰਗ ਵਿੱਚ ਇਹ ਵੀ ਦੱਸਿਆ ਕਿ ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਗੁਰਗੱਦੀ ਦਿਹਾੜਾ ਪੰਥਕ ਪਰੰਪਰਾਵਾਂ ਅਨੁਸਾਰ ਮਨਾਇਆ ਜਾ ਰਿਹਾ ਹੈ, ਜਿਸ ਲਈ ਇਹ ਧਾਰਮਿਕ ਪ੍ਰਚਾਰ ਮੁਹਿੰਮ ਇਨ੍ਹਾਂ ਮਹਾਨ ਦਿਹਾੜਿਆਂ ਨੂੰ ਸਮਰਪਿਤ ਹੋਵੇਗੀ।

Leave a Reply

Your email address will not be published. Required fields are marked *