Punjab Police ਨੇ ਮੁਨਸ਼ੀ ਦਾ ਕਾਰਜਕਾਲ 2 ਸਾਲ ਤੱਕ ਕੀਤਾ ਸੀਮਿਤ
Punjab Police ਨੇ ਆਪਣੀ ਕੁਸ਼ਲਤਾ ਵਧਾਉਣ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਪ੍ਰਸ਼ਾਸਕੀ ਕਦਮ ਚੁੱਕਿਆ ਹੈ। ਹੁਣ ਤੋਂ ਕਿਸੇ ਵੀ ਪੁਲਿਸ ਸਟੇਸ਼ਨ ਵਿੱਚ ਮੁਨਸ਼ੀ ਦਾ ਕਾਰਜਕਾਲ 2 ਸਾਲ ਤੋਂ ਵੱਧ ਨਹੀਂ ਹੋਵੇਗਾ। ਇਹ ਨਵਾਂ ਹੁਕਮ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਗੌਰਵ ਯਾਦਵ ਨੇ ਜਾਰੀ ਕੀਤਾ।

ਹੁਕਮ ਅਨੁਸਾਰ, ਇੱਕ Police Station ਜਾਂ ਯੂਨਿਟ ਵਿੱਚ ਮੁਨਸ਼ੀ ਦਾ ਕਾਰਜਕਾਲ ਸਿਰਫ 2 ਸਾਲ ਦੀ ਮਿਆਦ ਤੱਕ ਸੀਮਿਤ ਕਰ ਦਿੱਤਾ ਗਿਆ ਹੈ। ਇਸ ਮਿਆਦ ਤੋਂ ਬਾਅਦ, ਅਧਿਕਾਰੀ ਨੂੰ ਕਿਸੇ ਹੋਰ ਪੁਲਿਸ ਸਟੇਸ਼ਨ ਜਾਂ ਯੂਨਿਟ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਇਹ ਹੁਕਮ ਤੁਰੰਤ ਲਾਗੂ ਕੀਤਾ ਜਾ ਰਿਹਾ ਹੈ ਅਤੇ ਜੇਕਰ ਕੋਈ ਅਧਿਕਾਰੀ ਇਸਦੀ ਪਾਲਣਾ ਨਹੀਂ ਕਰਦਾ ਹੈ ਤਾਂ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਇਹ ਕਦਮ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਨੂੰ ਬਿਹਤਰ ਬਣਾਉਣ ਅਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਹੀ ਢੰਗ ਨਾਲ ਨਿਭਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।