ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦਾ ਕੀਤਾ ਪਰਦਾਫਾਸ਼
8.08 ਕਿਲੋ ਹੈਰੋ///ਇਨ ਅਤੇ ਪਿਸ//ਤੌਲ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
Amritsar:-Punjab Police ਨੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁੰਹਿਮ ਤਹਿਤ ਆਪਣੀ ਲੜਾਈ ਜਾਰੀ ਰੱਖੀ ਹੈ। ਇਸ ਕੜੀ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 8.08 ਕਿਲੋ ਹੈਰੋਇਨ ਅਤੇ .30 ਬੋਰ ਪਿਸ//ਤੌਲ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦਾ ਪਰਦਾਫਾਸ਼ ਕੀਤਾ ਹੈ।
ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਧਰਮਿੰਦਰ ਸਿੰਘ ਉਰਫ਼ ਸੋਨੂੰ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਹਰਸ਼ਾ ਛੀਨਾ ਪਿੰਡ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਉਸਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਖੇਪ ਲਿਜਾਣ ਲਈ ਕਰਦਾ ਸੀ।
ਪੁਲਿਸ ਦਾ ਕਹਿਣਾ ਹੈ ਕਿ ਇਹ ਵਿਅਕਤੀ ਪਾਕਿਸਤਾਨ ਸਥਿਤ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਸੀ ਜੋ ਡਰੋਨ ਦੀ ਵਰਤੋਂ ਕਰਕੇ ਅਜਨਾਲਾ ਖੇਤਰ ਰਾਹੀਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਸੁੱਟਦੇ ਸਨ। ਡੀਜੀਪੀ ਗੌਰਵ ਯਾਦਵ ਨੇ ਇਸ ਗ੍ਰਿਫ਼ਤਾਰੀ ਦਾ ਖੁਲਾਸਾ ਕਰਦੇ ਹੋਏ ਕਿਹਾ ਕਿ ਅੱਗੇ-ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
CP ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਇਹ ਕਾਰਵਾਈ ਭਰੋਸੇਯੋਗ ਜਾਣਕਾਰੀ ‘ਤੇ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਵਿਅਕਤੀ ਦੇ ਹੋਰ ਸਾਥੀਆਂ ਦੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਜਾਰੀ ਹੈ। ਪੁਲਿਸ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇਸ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।