ਅੰਮ੍ਰਿਤਸਰ ਵਿੱਚ Himachal ਦੀਆਂ 5 ਬੱਸਾਂ ਦੇ ਤੌੜੇ ਗਏ ਸ਼ੀਸ਼ੇ , ਲਿਖੇ ਗਏ ਨਾਅਰੇ , ਪੁਲਿਸ ਜਾਂਚ ਸ਼ੁਰੂ
Amritsar:- ਇੱਕ ਵਾਰ ਫਿਰ ਪੰਜਾਬ ਵਿੱਚ ਹਿਮਾਚਲ ਪ੍ਰਦੇਸ਼ ਤੋਂ ਆਈਆਂ ਬੱਸਾਂ ਦੀ ਭੰਨਤੋੜ ਕੀਤੀ ਗਈ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਚਾਰ HRTC ਬੱਸਾਂ ਦੀਆਂ ਖਿੜਕੀਆਂ ਤੋੜੀਆਂ ਗਈਆਂ ਅਤੇ ਉਨ੍ਹਾਂ ‘ਤੇ ਖਾਲਿ///ਸਤਾਨ ਦੇ ਨਾਅਰੇ ਲਿਖੇ ਗਏ ਸਨ।

ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਡਰਾਈਵਰ ਕਸ਼ਮੀਰੀ ਲਾਲ ਸਵੇਰੇ ਆਪਣੀ ਬੱਸ ਦੇ ਨੇੜੇ ਪਹੁੰਚਿਆ ਅਤੇ ਦੇਖਿਆ ਕਿ ਉਸਦੀ ਬੱਸ ਦੀਆਂ ਖਿੜਕੀਆਂ ਟੁੱਟੀਆਂ ਹੋਈਆਂ ਸਨ। ਅਜਿਹਾ ਲੱਗ ਰਿਹਾ ਸੀ ਕਿ ਕਿਸੇ ਨੇ ਜਾਣਬੁੱਝ ਕੇ ਬੱਸ ਦੀ ਅਗਲੀ ਖਿੜਕੀ ਤੋੜੀ ਹੈ ਅਤੇ ਉਸ ‘ਤੇ ਨਾਅਰੇ ਲਿਖੇ ਹਨ।

ਬੱਸ ਡਰਾਈਵਰ ਨੇ ਇਸ ਮਾਮਲੇ ਬਾਰੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ACP ਮਨਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਅਤੇ ਇਸਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਮਾਮਲੇ ਦੇ ਪਿੱਛੇ ਕੌਣ ਹੈ, ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਮੋਹਾਲੀ ਦੇ ਖਰੜ ਵਿੱਚ ਵੀ ਅਜਿਹੀ ਹੀ ਘਟਨਾ ਸਾਹਮਣੇ ਆਈ ਸੀ ਅਤੇ ਹੁਣ ਇਹ ਮਾਮਲਾ ਅੰਮ੍ਰਿਤਸਰ ਵਿੱਚ ਵੀ ਦੇਖਣ ਨੂੰ ਮਿਲਿਆ ਹੈ। ਇਸ ਘਟਨਾ ਬਾਰੇ ਲੋਕਾਂ ਵਿੱਚ ਚਰਚਾਵਾਂ ਜਾਰੀ ਹਨ ਅਤੇ ਸਵਾਲ ਉੱਠ ਰਹੇ ਹਨ ਕਿ ਇਨ੍ਹਾਂ ਘਟਨਾਵਾਂ ਪਿੱਛੇ ਕਿਹੜੀਆਂ ਤਾਕਤਾਂ ਹਨ, ਜੋ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ
