ਗੈਰ-ਕਾਨੂੰਨੀ ਹਥਿ//ਆਰ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ : 03 ਗ੍ਰਿਫ਼ਤਾਰ ਅਤੇ 05 ਹਥਿ//ਆਰ ਬਰਾਮਦ
Amritsar ਪੁਲਿਸ ਕਮਿਸ਼ਨਰੇਟ ਨੇ ਇੱਕ ਵਿਸ਼ੇਸ਼ ਕਾਰਵਾਈ ਦੌਰਾਨ ਇੱਕ ਅੰਤਰਰਾਜੀ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹਥਿ///ਆਰ ਬਰਾਮਦ ਕੀਤੇ ਹਨ। ਇਹ ਗਿਰੋਹ ਮੱਧ ਪ੍ਰਦੇਸ਼ ਤੋਂ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਵੱਖ-ਵੱਖ ਅਪ//ਰਾਧੀਆਂ ਨੂੰ ਗੈਰ-ਕਾਨੂੰਨੀ ਹਥਿ//ਆਰ ਸਪਲਾਈ ਕਰਦਾ ਸੀ।
ਇਸ ਕਾਰਵਾਈ ਵਿੱਚ, ਇੰਸਪੈਕਟਰ ਅਮੋਲਕਦੀਪ ਸਿੰਘ ਅਤੇ CIA ਸਟਾਫ ਦੀ ਇੱਕ ਟੀਮ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੋਟ ਮੀਤ ਸਿੰਘ ਫਲਾਟਾ ਨੇੜੇ ਮੁਲ//ਜ਼ਮ ਨੂੰ ਗ੍ਰਿਫ਼ਤਾਰ ਕੀਤਾ।
ਗ੍ਰਿਫ਼ਤਾਰ ਮੁਲ//ਜ਼ਮ ਮਾਣਕ ਸਿੰਘ (ਉਰਫ਼ ਸੰਨੀ ਵੈਲਡਿੰਗ), ਭੁਪਿੰਦਰ ਸਿੰਘ (ਉਰਫ਼ ਲਾਡੀ) ਅਤੇ ਪਵਨ ਕੁਮਾਰ (ਉਰਫ਼ ਸ਼ਿਵਾ) ਦੇ ਕਬਜ਼ੇ ਵਿੱਚੋਂ ਕੁੱਲ 04 ਪਿਸ//ਤੌਲ 32 ਬੋਰ ਅਤੇ 05 ਜ਼ਿੰਦਾ ਕਾਰ//ਤੂਸ ਦੇ ਨਾਲ-ਨਾਲ ਇੱਕ ਦੇਸੀ 12 ਬੋਰ ਦਾ ਸਾਮਾਨ ਬਰਾਮਦ ਕੀਤਾ ਗਿਆ ਹੈ।
ਇਹ ਮੁਲਜ਼ਮ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਮੱਧ ਪ੍ਰਦੇਸ਼ ਤੋਂ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਵੱਖ-ਵੱਖ ਅਪਰਾਧੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਸਪਲਾਈ ਕਰਦੇ ਸਨ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਕਈ ਗੰਭੀਰ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਹ//ਮਲਾ, ਕ///ਤਲ ਅਤੇ ਅ//ਸਲਾ ਐਕਟ ਦੀਆਂ ਧਾਰਾਵਾਂ ਸ਼ਾਮਲ ਹਨ।
ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਜਾਂਚ ਜਾਰੀ ਰੱਖੀ ਹੈ, ਜਿਸ ਵਿੱਚ ਮੁਲਜ਼ਮਾਂ ਦੇ ਹੋਰ ਸਾਥੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਕਮਿਸ਼ਨਰੇਟ ਨੇ ਦੱਸਿਆ ਹੈ ਕਿ ਭਵਿੱਖ ਵਿੱਚ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਉਹ ਆਪਣੀ ਕਾਰਵਾਈ ਜਾਰੀ ਰੱਖੇਗਾ।