Punjab Police ਨੇ ਪਾਕਿਸਤਾਨ-ਸਮਰਥਿਤ ਗੈਰ-ਕਾਨੂੰਨੀ ਹਥਿ//ਆਰਾਂ ਦੀ ਤ//ਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼ ਕੀਤਾ, 2 ਗ੍ਰਿਫ਼ਤਾਰ
CM ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਨੂੰ ਸੁਰੱਖਿਅਤ ਬਣਾਉਣ ਦੀ ਆਪਣੀ ਮੁਹਿੰਮ ਵਿੱਚ Punjab Police ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਕਾਊਂਟਰ ਇੰਟੈਲੀਜੈਂਸ (CI) ਅੰਮ੍ਰਿਤਸਰ ਨੇ ਪਾਕਿਸਤਾਨ-ਸਮਰਥਿਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਫਤਿਹ ਸਿੰਘ ਅਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਢੱਲਾ, ਤਰਨਤਾਰਨ ਦੇ ਰਹਿਣ ਵਾਲੇ ਹਨ। ਦੋਵੇਂ ਮੁਲ//ਜ਼ਮ ਪਾਕਿਸਤਾਨ-ਅਧਾਰਤ ਤਸਕਰ ਅਮਰ ਨਾਲ ਜੁੜੇ ਹੋਏ ਹਨ ਜੋ ਸਿਰਫ਼ ਹਥਿ//ਆਰਾਂ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ।
ਪੁਲਿਸ ਨੇ ਮੁਲ//ਜ਼ਮਾਂ ਤੋਂ ਪੰਜ ਆਧੁਨਿਕ ਪਿਸ//ਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਦੋ 30 ਬੋਰ PX5 ਪਿਸ//ਤੌਲ ਅਤੇ ਤਿੰਨ 30 ਬੋਰ ਪਿਸ//ਤੌਲ ਸ਼ਾਮਲ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (DGP), ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਇਹ ਖੁਲਾਸਾ ਹੋਇਆ ਹੈ ਕਿ ਫਤਿਹ ਸਿੰਘ ਅਤੇ ਗੁਰਪ੍ਰੀਤ ਸਿੰਘ ਪਾਕਿਸਤਾਨ-ਅਧਾਰਤ ਤਸਕਰ ਅਮਰ ਦੇ ਸਹਿਯੋਗ ਨਾਲ ਸਥਾਨਕ ਗੈਂਗ//ਸਟਰਾਂ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਨੂੰ ਹਥਿਆਰ ਸਪਲਾਈ ਕਰ ਰਹੇ ਸਨ।
ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਗੈਂਗ//ਸਟਰ ਅਮਰ ਅਤੇ ਉਸਦੇ ਸਾਥੀ ਡਰੋ//ਨਾਂ ਦੀ ਮਦਦ ਨਾਲ ਭਾਰਤੀ ਹਥਿਆਰਾਂ ਦੀ ਸਪਲਾਈ ਕਰਨ ਦੇ ਗੈਰ-ਕਾਨੂੰ/ਨੀ ਕੰਮ ਵਿੱਚ ਸ਼ਾਮਲ ਹਨ।