ChildCare:- ਨਿੱਕੇ ਬੱਚਿਆਂ ਦੀ ਸਾਂਭ-ਸੰਭਾਲ ਅਤੇ ਮੁਢਲੀ ਸਿੱਖਿਆ ਸਕੀਮ (ਈ.ਸੀ.ਸੀ.ਈ.) ਅਧੀਨ ਸਕੂਲ ਰਜਿਸਟਰਡ ਕਰਵਾਉਣ ਦੀ ਹਦਾਇਤ

ਨਿੱਕੇ ਬੱਚਿਆਂ ਦੀ ਸਾਂਭ-ਸੰਭਾਲ ਅਤੇ ਮੁਢਲੀ ਸਿੱਖਿਆ ਸਕੀਮ (ਈ.ਸੀ.ਸੀ.ਈ.) ਅਧੀਨ ਸਕੂਲ ਰਜਿਸਟਰਡ ਕਰਵਾਉਣ ਦੀ ਹਦਾਇਤ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪ੍ਰੀਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲਾਂ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਨੂੰ ਰਜਿਸਟਰ ਕਰਨ ਲਈ ਨੋਟੀਫੇਕੇਸ਼ਨ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਮੀਨਾ ਦੇਵੀ ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ. ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀਆਂ ਗਈ ਹੈ। ਜਿਹਨਾਂ ਸਕੂਲਾਂ ਵਲੋਂ ਹਲੇ ਤੱਕ ਵੀ ਆਪਣੇ ਸਕੂਲ ਦੀ ਰਜਿਸਟ੍ਰੇਸ਼ਨ ਨਹੀਂ ਕਰਵਾਈ ਗਈ ਉਹਨਾਂ ਲਈ 31 ਜੂਨ ਤੱਕ ਆਪਣੇ ਸਕੂਲ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ ਹੈ।

ਸ਼੍ਰੀਮਤੀ ਮੀਨਾ ਦੇਵੀ (ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ)

ਇਸ ਸਬੰਧ ਵਿੱਚ ਵਿਭਾਗ ਦੀ ਵੈਬਸਾਈਟ ਤੇ ਵਧੇਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਹ ਰਜਿਸਟ੍ਰੇਸ਼ਨ ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ 24, ਮਜੀਠਾ ਰੋਡ ਅੰਮ੍ਰਿਤਸਰ ਵਿਖੇ ਹੋਵੇਗੀ। ਅਣਰਜਿਸਟਰਡ ਸੰਸਥਾਵਾਂ ਵਿਰੁੱਧ ਵਿਭਾਗੀ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਰਜਿਸਟ੍ਰੇਸ਼ਨ ਲਾਜਮੀ ਬਣਾਉਣ ਲਈ ਤੁਰੰਤ ਦਫਤਰ ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ. ਜਿਲ੍ਹਾ ਅੰਮ੍ਰਿਤਸਰ ਨਾਲ ਤਾਲਮੇਲ ਕਰ ਕੇ ਐਪਲੀਕੇਸ਼ਨ ਫਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ। ਜੇਕਰ ਰਜਿਸਟ੍ਰੇਸ਼ਨ ਦੋਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਹੁੰਦੀ ਹੈ ਤਾਂ ਦਫਤਰ ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ. ਜਿਲ੍ਹਾ ਅੰਮ੍ਰਿਤਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਹਰੇਕ ਪਲੇਅ-ਵੇਅ ਸਕੂਲ ਨੂੰ ਰਜਿਸਟਰਡ ਕਰਵਾਉਣਾਂ ਲਾਜਮੀ ਹੈ। ਜਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ ਵੇਅ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ। ਜੇਕਰ ਕੋਈ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਪਾਲਿਸੀ ਦੇ ਮਾਪਢੰਡ ਨੂੰ ਪੂਰਾ ਨਹੀਂ ਕਰਦੇ ਹਨ ਤਾਂ ਉਸ ਨੂੰ ਬੰਦ ਕਰ ਦਿੱਤਾ ਜਾਵੇਗਾ।

Leave a Reply

Your email address will not be published. Required fields are marked *