GNDU ਵਿੱਚ ਵਿਦਿਆਰਥੀਆਂ ਦੀ ਸਮਰੱਥਾ ਵਧਾਉਣ ਦੀ ਪਹਿਲ
MP Aujla ਨੇ ਵਾਈਸ ਚਾਂਸਲਰ ਨਾਲ ਮੁਲਾਕਾਤ ਕੀਤੀ, ਸੀਟਾਂ 20 ਪ੍ਰਤੀਸ਼ਤ ਹੋਰ ਵਧਾਉਣ ਦਾ ਪ੍ਰਸਤਾਵ
ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਵਿਦਿਆਰਥੀਆਂ ਦੀ ਵੱਧਦੀ ਮੰਗ ਨੂੰ ਦੇਖਦੇ ਹੋਏ, ਐਮਪੀ ਗੁਰਜੀਤ ਔਜਲਾ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋ. (ਡਾ.) ਕਰਮਜੀਤ ਸਿੰਘ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿੱਚ ਅਕਾਦਮਿਕ ਸਮਰੱਥਾ ਵਧਾਉਣ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ, ਉਨ੍ਹਾਂ ਦੀ ਮੰਗ ‘ਤੇ ਪਹਿਲਾਂ ਹੀ ਵਧਾਈਆਂ ਗਈਆਂ ਸੀਟਾਂ ਲਈ ਵੀ ਧੰਨਵਾਦ ਕੀਤਾ ਗਿਆ।
ਵਾਈਸ ਚਾਂਸਲਰ ਨਾਲ ਗੱਲਬਾਤ ਵਿੱਚ, ਸਾਰੇ ਕੋਰਸਾਂ ਵਿੱਚ ਘੱਟੋ-ਘੱਟ 20 ਪ੍ਰਤੀਸ਼ਤ ਹੋਰ ਸੀਟਾਂ ਵਧਾਉਣ ਦਾ ਪ੍ਰਸਤਾਵ ਰੱਖਿਆ ਗਿਆ। ਇਸ ਦੇ ਨਾਲ ਹੀ, ਯੋਗ ਪ੍ਰੋਫੈਸਰਾਂ ਅਤੇ ਅਧਿਆਪਨ ਸਟਾਫ ਦੀ ਭਰਤੀ, ਕੈਂਪਸ ਬੁਨਿਆਦੀ ਢਾਂਚੇ ਅਤੇ ਕਲਾਸਰੂਮਾਂ ਨੂੰ ਅਪਗ੍ਰੇਡ ਕਰਨ ‘ਤੇ ਵੀ ਸਹਿਮਤੀ ਬਣੀ। ਯੂਨੀਵਰਸਿਟੀ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਬਰਾਬਰ ਵਿਕਸਤ ਕਰਨ ਦੀ ਯੋਜਨਾ ‘ਤੇ ਵੀ ਵਿਚਾਰ ਕੀਤਾ ਗਿਆ।
ਐਮਪੀ ਔਜਲਾ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਐਮਪੀ ਫੰਡ ਤੋਂ ਵੀ ਸਹਾਇਤਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਸਰਹੱਦੀ ਅਤੇ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਲਈ ਹਾਲ ਹੀ ਵਿੱਚ 5-5 ਪ੍ਰਤੀਸ਼ਤ ਸੀਟਾਂ ਦੇ ਵਾਧੇ ਦਾ ਸਵਾਗਤ ਕੀਤਾ। ਊਹਨਾੰ ਨੇਅੰਮ੍ਰਿਤਸਰ ਅਤੇ ਜੀਐਨਡੀਯੂ ਦੇ ਵਿਕਾਸ ਵਿੱਚ ਪੰਜਾਬ ਸਰਕਾਰ ਤੋਂ ਪੂਰਾ ਸਹਿਯੋਗ ਮੰਗਿਆ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੀਟਾਂ ਵਧਾਉਣ ਦੀ ਮੰਗ ਕੀਤੀ ਸੀ ਜਿਸ ਤਹਿਤ ਕੁਝ ਸੀਟਾਂ ਵਧਾਈਆਂ ਗਈਆਂ ਹਨ ਪਰ ਹੁਣ ਰੁਝਾਨ ਨੂੰ ਵੇਖਦਿਆਂ ਉਹ ਹਰ ਕੋਰਸ ਵਿੱਚ 20 ਪ੍ਰਤੀਸ਼ਤ ਹੋਰ ਸੀਟਾਂ ਵਧਾਉਣ ਦੀ ਮੰਗ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਜ਼ਿਆਦਾ ਤੋਂ ਜ਼ਿਆਦਾ ਵਿਦਿਆਰਥੀ ਭਾਰਤ ਵਿੱਚ ਹੀ ਉੱਚ ਸਿੱਖਿਆ ਪ੍ਰਾਪਤ ਕਰਨਾ ਚਾਹੁੰਦੇ ਹਨ। ਵਿਦੇਸ਼ ਜਾਣ ਦਾ ਰੁਝਾਨ ਘਟ ਰਿਹਾ ਹੈ, ਅਜਿਹੀ ਸਥਿਤੀ ਵਿੱਚ ਯੂਨੀਵਰਸਿਟੀ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਵਧਦੇ ਹਨ ਤਾਂ ਇਸ ਲਈ ਸਭ ਤੋਂ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਉਨ੍ਹਾਂ ਦਾ ਫਰਜ਼ ਹੈ।
ਜਿਸ ਲਈ ਵੀਸੀ ਨੂੰ ਮਿਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਜਿਸ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਰੁਝਾਨ ਵਧ ਰਿਹਾ ਹੈ, ਉਸੇ ਤਰ੍ਹਾਂ ਆਉਣ ਵਾਲੇ ਸਮੇਂ ਵਿੱਚ ਇਮਾਰਤਾਂ, ਹੋਸਟਲਾਂ ਆਦਿ ਦੀ ਜ਼ਰੂਰਤ ਹੋਵੇਗੀ। ਇਸ ਲਈ ਕੇਂਦਰ ਵੱਲੋਂ ਕੀ ਮਦਦ ਦਿੱਤੀ ਜਾ ਸਕਦੀ ਹੈ, ਇਸ ਬਾਰੇ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇੱਥੇ ਹਾਕੀ ਟਰੈਕ ਐਸਟ੍ਰੋਟਰਫਡ ਅਤੇ, ਇੱਕ ਮਲਟੀ-ਕੰਪਲੈਕਸ ਦੀ ਲੋੜ ਹੈ ਅਤੇ ਹੋਰ ਵੀ ਬਹੁਤ ਸਾਰੇ ਮੁੱਦੇ ਹਨ ਜਿਨ੍ਹਾਂ ਲਈ ਸੰਸਦ ਵਿੱਚ ਇਸ ਮਾਮਲੇ ‘ਤੇ ਚਰਚਾ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਨਾਲ ਵੀ ਗੱਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਇਲਾਕਾ ਸਰਹੱਦ ‘ਤੇ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਇੱਕ ਵੱਡਾ ਨਾਮ ਹੈ ਅਤੇ ਇਹ ਮਾਣ ਵਾਲੀ ਗੱਲ ਹੈ, ਇਸੇ ਲਈ ਉਹ ਚਾਹੁੰਦੇ ਹਨ ਕਿ ਯੂਨੀਵਰਸਿਟੀ ਦੀਆਂ ਸੇਵਾਵਾਂ ਭਵਿੱਖ ਵਿੱਚ ਵੀ ਸ਼ਾਨਦਾਰ ਰਹਿਣ ਜਿਵੇਂ ਕਿ ਇਹ ਪਹਿਲਾਂ ਹੁੰਦੀਆਂ ਰਹੀਆਂ ਹਨ ਅਤੇ ਹਰ ਘਰ ਅਤੇ ਪੜ੍ਹਾਈ ਕਰਨ ਵਾਲੇ ਲੋਕਾਂ ਲਈ ਉਪਲਬਧ ਹੋਣ। ਉਨ੍ਹਾਂ ਨੇ ਹਮੇਸ਼ਾ ਇਸ ਲਈ ਕੋਸ਼ਿਸ਼ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਜਾਰੀ ਰੱਖਣਗੇ। ਸਮੇਂ-ਸਮੇਂ ‘ਤੇ ਉਹ ਯੂਨੀਵਰਸਿਟੀ ਨਾਲ ਸਬੰਧਤ ਹੋਰ ਮੁੱਦਿਆਂ ਬਾਰੇ ਗੱਲ ਕਰਦੇ ਰਹਿਣਗੇ।