ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ।

ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ। 
ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਾਨਯੋਗ ਡਿਪਟੀ ਕਮਿਸ਼ਨਰ  ਸ੍ਰੀਮਤੀ Sakhshi Sawhney ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਹੜਾਂ ਦੀ ਨਾਜੁਕ ਸਥਿਤੀ ਮੁੱਖ ਰੱਖਦਿਆਂ ਹੋਇਆਂ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਐਡਵਾਈਜਰੀ ਜਾਰੀ ਕੀਤੀ ਗਈ । ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਸਵਰਨਜੀਤ ਧਵਨ ਨੇ ਦੱਸਿਆ ਕਿ ਹੜ੍ਹ ਦੇ ਪਾਣੀ ਨਾਲ ਸਿੱਧਾ ਸੰਪਰਕ ਕਰਨ ਤੋਂ ਪ੍ਰਹੇਜ ਕਰੋ, ਇਸ ਨਾਲ ਚਮੜੀ ਦੇ ਰੋਗ ਹੋ ਸਕਦੇ ਹਨ ਜਿਵੇਂ ਖਾਰਸ, ਫੋੜੇ, ਫਿੰਨਸੀਆਂ ਜਾ ਐਲਰਜੀ ਆਦਿ।
ਖਾਣ ਤੋਂ ਪਹਿਲਾਂ ਹੱਥਾਂ ਨੂੰ ਸਾਬਣ ਅਤੇ ਸਾਫ਼ ਪਾਣੀ ਨਾਲ ਵਾਰ-ਵਾਰ ਧੋਵੋ।
•ਪੀਣ ਵਾਲਾ ਪਾਣੀ ਅਤੇ ਖਾਣ ਵਾਲੀਆਂ ਚੀਜ਼ਾਂ ਨੂੰ ਢੱਕ ਕੇ ਰੱਖੋ ਅਤੇ ਬਾੜ ਦੇ ਪਾਣੀ ਤੋਂ ਬਚਾਓ।
•ਖਾਣੇ ਦੀ ਸੁਰੱਖਿਅਤ ਰਸੋਈ, ਸਟੋਰੇਜ ਅਤੇ ਹੈਂਡਲਿੰਗ ਯਕੀਨੀ ਬਣਾਓ।
•ਸਿਰਫ ਉਬਲਿਆ ਹੋਇਆ ਜਾਂ ਕਲੋਰਿਨ ਮਿਲਿਆ ਪਾਣੀ ਪੀਓ।
•ਫਲ ਅਤੇ ਸਬਜ਼ੀਆਂ ਨੂੰ ਸਾਫ਼ ਪਾਣੀ ਨਾਲ ਧੋ ਕੇ ਖਾਓ।
•ਹੜ੍ਹ ਦੇ ਪਾਣੀ ਨਾਲ ਸੰਪਰਕ ਵਿੱਚ ਆਇਆ ਖਾਣਾ ਨਾ ਖਾਓ।
•ਘਰ ਅਤੇ ਆਲੇ-ਦੁਆਲੇ ਖੜ੍ਹੇ ਪਾਣੀ ਨੂੰ ਤੁਰੰਤ ਹਟਾਓ।
•ਮੱਛਰਦਾਨੀ, ਮੱਛਰ ਭਜਾਉਣ ਵਾਲਾ ਲੋਸ਼ਨ ਜਾਂ ਕੁਇਲ ਵਰਤੋਂ।
•ਬੱਚਿਆਂ ਅਤੇ ਬਜ਼ੁਰਗਾਂ ਨੂੰ ਖ਼ਾਸ ਸੁਰੱਖਿਆ ਦਿਓ।
•ਟਾਇਲਟ ਦੀ ਵਰਤੋਂ ਕਰੋ ਅਤੇ ਖੁੱਲ੍ਹੇ ਵਿੱਚ ਮਲ-ਮੂਤ੍ਰ ਨਾ ਕਰੋ।
•ਕਚਰਾ ਢੰਗ ਨਾਲ ਨਿਸ਼ਕਾਸ਼ਿਤ ਕਰੋ।
•ਬੀਮਾਰ ਹੋਣ ਦੀ ਸਥਿਤੀ ਵਿੱਚ ਤੁਰੰਤ ਨਜ਼ਦੀਕੀ ਹਸਪਤਾਲ ਜਾਂ ਸਿਹਤ ਕੇਂਦਰ ਨਾਲ ਸੰਪਰਕ ਕਰੋ।
ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਹੈਲਪ ਲਾਈਨ ਨੰਬਰ 89680-08060 ਜਾਰੀ ਕੀਤਾ ਗਿਆ ਹੈ।
ਇਸ ਮੌਕੇ ਤੇ ਜਿਲਾ ਐਪੀਡੀਮੋਲੋਜਿਸਟ ਡਾ ਹਰਜੋਤ ਕੌਰ, ਜਿਲ੍ਹਾ ਐਮ.ਈ.ਆਈ.ਓ.ਅਮਰਦੀਪ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ।

Leave a Reply

Your email address will not be published. Required fields are marked *