ਅਫਰੀਕਨ ਸਵਾਈਨ ਫੀਵਰ ਤੋਂ ਮਨੁੱਖਾਂ ਨੂੰ ਕੋਈ ਖ਼ਤਰਾ ਨਹੀਂ-ਡਿਪਟੀ ਡਾਇਰੈਕਟਰ ਪਸ਼ੂ ਪਾਲਣ

ਅਫਰੀਕਨ ਸਵਾਈਨ ਫੀਵਰ ਤੋਂ ਮਨੁੱਖਾਂ ਨੂੰ ਕੋਈ ਖ਼ਤਰਾ ਨਹੀਂ-ਡਿਪਟੀ ਡਾਇਰੈਕਟਰ ਪਸ਼ੂ ਪਾਲਣ
ਇਸ ਬਿਮਾਰੀ ਦਾ ਹੜਾਂ ਨਾਲ ਵੀ ਕੋਈ ਸਬੰਧ ਨਹੀਂ
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ: ਨਵਰਾਜ ਸਿੰਘ ਸੰਧੂ ਨੇ ਦੱਸਿਆ ਕਿ ਤਹਿਸੀਲ ਅਜਨਾਲਾ ਦੇ ਇੱਕ ਸੂਰ ਫਾਰਮ ਵਿੱਚ ਅਫਰੀਕਨ ਸਵਾਈਨ ਫੀਵਰ ਬਿਮਾਰੀ ਦੀ ਪੁਸ਼ਟੀ ਹੋਈ ਹੈ । ੳਨ੍ਹਾਂ ਦੱਸਿਆ ਕਿ  ਅਫਰੀਕਨ ਸਵਾਈਨ ਫੀਵਰ ਇੱਕ ਵਾਇਰਲ ਬਿਮਾਰੀ ਹੈ ਜੋ ਸਿਰਫ਼ ਸੂਰਾਂ ਨੂੰ ਪ੍ਰਭਾਵਿਤ ਕਰਦੀ ਹੈ। ਇਹ ਬਿਮਾਰੀ ਕਿਸੇ ਵੀ ਹੋਰ ਪਸ਼ੂ ਜਾਂ ਇਨਸਾਨ ਵਿੱਚ ਨਹੀਂ ਫੈਲਦੀ, ਇਸ ਲਈ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।
ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ: ਨਵਰਾਜ ਸਿੰਘ
ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ: ਸੰਧੂ ਨੇ ਦੱਸਿਆ ਕਿ ਇਸ ਬਿਮਾਰੀ ਦਾ ਅਜੇ ਤੱਕ ਕੋਈ ਇਲਾਜ ਨਹੀਂ ਹੈ ਅਤੇ ਇਸ ਲਈ ਇਸ  ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਸੂਰਾਂ ਦੀ ਇੱਕ ਫਾਰਮ ਤੋਂ ਦੂਜੇ ਫਾਰਮ ਤੱਕ ਮੂਵਮੈਂਟ ਅਤੇ ਸੂਰਾਂ ਦੇ ਮੀਟ ਦੀ ਵਿਕਰੀ ‘ਤੇ ਪਾਬੰਦੀ ਲਗਾਈ ਜਾਂਦੀ ਹੈ। ਜਿੱਥੇ ਇਹ ਬਿਮਾਰੀ ਪਾਈ ਜਾਂਦੀ ਹੈ, ਉੱਥੇ ਸਾਰੇ ਸੂਰਾਂ ਨੂੰ ਮਾਰ ਕੇ ਸੁਰੱਖਿਅਤ ਢੰਗ ਨਾਲ ਦਫਨਾਇਆ ਜਾਂਦਾ ਹੈ ਅਤੇ ਪ੍ਰਭਾਵਿਤ ਫਾਰਮ ਨੂੰ ਪੂਰੀ ਤਰ੍ਹਾਂ ਸੈਨੀਟਾਈਜ਼ ਕਰਕੇ ਸੀਲ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ, ਪ੍ਰਭਾਵਿਤ ਸੂਰ ਫਾਰਮ ਦੇ ਆਲੇ-ਦੁਆਲੇ ਸਾਰੇ ਸੂਰ ਫਾਰਮਾਂ ਦੀ ਪਸ਼ੂ ਪਾਲਣ ਵਿਭਾਗ ਵੱਲੋਂ ਨਿਯਮਿਤ ਸਰਵੇਲਾਂਸ ਕੀਤੀ ਜਾ ਰਹੀ ਹੈ ਤਾਂ ਜੋ ਬਿਮਾਰੀ ਦੇ ਸੰਭਾਵੀ ਫੈਲਾਅ ਨੂੰ ਸਮੇਂ ਸਿਰ ਰੋਕਿਆ ਜਾ ਸਕੇ।
ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੇ ਜਨਤਾ ਨੂੰ ਅਪੀਲ ਹੈ ਕਿ ਅਫਰੀਕਨ ਸਵਾਈਨ ਫੀਵਰ ਸਿਰਫ਼ ਸੂਰਾਂ ਤੱਕ ਸੀਮਿਤ ਬਿਮਾਰੀ ਹੈ ਅਤੇ ਇਸ ਦਾ ਮਨੁੱਖੀ ਸਿਹਤ ਨਾਲ ਕੋਈ ਸੰਬੰਧ ਨਹੀਂ ਹੈ ਅਤੇ ਇਸ ਤੋ ਘਬਰਾਉਣ ਦੀ ਕੋਈ ਲੋੜ ਨਹੀ ਤੇ ਅਫਵਾਹਾਂ ਤੋ ਸਾਵਧਾਨ ਰਹਿਣ ਦੀ ਅਪੀਲ ਵੀ ਕੀਤੀ।

Leave a Reply

Your email address will not be published. Required fields are marked *