ਮਾਨਯੋਗ ਕਮਿਸ਼ਨਰ ਪੁਲਿਸ, ਸ੍ਰੀ ਗੁਰਪ੍ਰੀਤ ਸਿੰਘ, ਭੁੱਲਰ, ਆਈ.ਪੀ.ਐਸ, ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰੀਮਤੀ ਅਮਨਦੀਪ ਕੋਰ, ਪੀ.ਪੀ.ਐਸ, ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਟਰੈਫਿਕ, ਅੰਮ੍ਰਿਤਸਰ ਵੱਲੋ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਨੂੰ ਨਾਲ ਲੈ ਕੇ ਵੱਲਾ ਸਬਜੀ ਮੰਡੀ ਵਿਖੇ ਨਜਾਇਜ ਇੰਨਕਰੋਚਮੈਂਟਾਂ ਹਟਾਈਆ ਗਈਆ।
ਇਸ ਤੋ ਇਲਾਵਾ ਸਮੂਹ ਟਰੈਫਿਕ ਜੋਨ ਇੰਚਾਰਜਾਂ ਵੱਲੋ ਆਪਣੇ-ਆਪਣੇ ਏਰੀਆ ਵਿੱਚ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਵੱਲੋ ਕੀਤੇ ਗਏ ਨਜਾਇਜ ਕਬਜੇ ਹਟਾਏ ਗਏ ਅਤੇ ਟਰੈਫਿਕ ਨੂੰ ਰੈਗੁਲੇਟ ਕੀਤਾ ਗਿਆ, ਤਾਂ ਜੋ ਸ਼ਹਿਰ ਵਾਸੀਆਂ ਨੂੰ ਟਰੈਫਿਕ ਸਬੰਧੀ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰੱਖੀ ਜਾਵੇਗੀ।