ਪੂਨਮ ਪਾਂਡੇ ਦੇ ਦੇਹਾਂਤ ਦੀ ਖ਼ਬਰ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਸੀ। ਮੌਤ ਦੀ ਅਫਵਾਹਾਂ ਦੇ ਠੀਕ ਦੂਸਰੇ ਹੀ ਦਿਨ ਪੂਨਮ ਪਾਂਡੇ ਨੇ ਇਕ ਵੀਡੀਓ ਸਾਂਝੀ ਕਰਕੇ ਦੱਸਿਆ ਇਹ ਕਿ ਉਹ ਜ਼ਿੰਦਾ ਤੇ ਬਿਲਕੁਲ ਠੀਕ ਹੈ। ਇਸ ਵੀਡੀਓ ‘ਚ ਉਨ੍ਹਾਂ ਨੇ ਦੱਸਿਆ ਕਿ ਆਖ਼ਿਰਕਾਰ ਇਸ ਤਰ੍ਹਾਂ ਦਾ ਸਟੰਟ ਉਨ੍ਹਾਂ ਨੂੰ ਕਿਉਂ ਕਰਨਾ ਪਿਆ।
ਇਸ ਦੇ ਨਾਲ ਹੀ ਪੂਨਮ ਦੀ ਇਸ ਖ਼ਬਰ ਨੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨ ਕੀਤਾ ਸੀ ਕਿਉਂਕਿ ਇਸ ‘ਤੇ ਯਕੀਨ ਕਰਨ ਲਈ ਕੋਈ ਵੀ ਸਬੂਤ ਨਜ਼ਰ ਨਹੀਂ ਆ ਰਹੇ ਸਨ। ਪੂਨਮ ਨੇ ਵੀਡੀਓ ਵਿੱਚ ਕਿਹਾ, ‘ਮੈਂ ਜ਼ਿੰਦਾ ਹਾਂ’, ਮੇਰੀ ਮੌਤ ਸਰਵਾਈਕਲ ਕੈਂਸਰ ਦੀ ਵਜ੍ਹਾ ਨਾਲ ਨਹੀਂ ਹੋਈ। ਬਦਕਿਸਮਤੀ ਨਾਲ ਇਹ ਗੱਲ ਉਨ੍ਹਾਂ ਲੱਖਾਂ-ਕਰੋੜਾਂ ਮਹਿਲਾਵਾਂ ਲਈ ਨਹੀਂ ਕਹਿ ਸਕਦੀ ਜਿਨ੍ਹਾਂ ਨੇ ਸਰਵਾਈਕਲ ਕੈਂਸਰ ਨਾਲ ਆਪਣੀ ਜ਼ਿੰਦਗੀ ਗੁਆਈ ਹੈ। ਇਹ ਇਸ ਲਈ ਕਿਉਂਕਿ ਉਹ ਕੁਝ ਨਹੀਂ ਕਰ ਸਕਦੀਆਂ ਸਨ ਸਗੋਂ ਇਸ ਲਈ ਕਿ ਉੁਨ੍ਹਾਂ ਨੂੰ ਇਸ ਬਾਰੇ ਕੁਝ ਪਤਾ ਨਹੀਂ ਸੀ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਇਹ ਦੱਸਣ ਆਈ ਹਾਂ ਕਿ ਦੂਜੇ ਕੈਂਸਰ ਦੀ ਤਰ੍ਹਾਂ ਸਰਵਾਈਕਲ ਕੈਂਸਰ ਦਾ ਬਚਾਅ ਸੰਭਵ ਹੈ। ਤੁਹਾਨੂੰ ਸਿਰਫ਼ ਸਾਰੇ ਟੈਸਟ ਕਰਵਾਉਣੇ ਹਨ ਤੇ HPV ਵੈਕਸੀਨ ਲੈਣਾ ਹੈ। ਅਸੀਂ ਇਹ ਕਰ ਸਕਦੇ ਹਾਂ ਤੇ ਪੱਕਾ ਕਰ ਸਕਦੇ ਹਾਂ ਕਿ ਸਰਵਾਈਕਲ ਕੈਂਸਰ ਕਾਰਨ ਹੋਰ ਮੌਤਾਂ ਨਾ ਹੋਣ। ਪੂਨਮ ਪਾਂਡੇ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਮੌਤ ਦਾ ਝੂਠ ਬੋਲਣ ਲਈ ਮੁਆਫੀ ਮੰਗੀ ਤੇ ਕਿਹਾ ਕਿ ਕੈਂਸਰ ਬਾਰੇ ਜਾਗਰੂਕਤਾ ਫੈਲਾਉਣ ਲਈ ਇਹ ਸਭ ਕੁਝ ਕੀਤਾ।