ਡਾਕਟਰ ਨਿੱਜਰ ਨੇ ਡੇਅਰੀ ਫਾਰਮਰਾਂ ਦੀਆਂ ਸੁਣੀਆਂ ਸਮੱਸਿਆਵਾਂ
ਜਲਦ ਹੱਲ ਕਰਨ ਦਾ ਦਿੱਤਾ ਭਰੋਸਾ
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਦੱਖਣੀ ਦੇ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਇਲਾਕਾ ਭਗਤਾਂ ਵਾਲਾ ਵਿੱਚ ਡੇਅਰੀ ਫਾਰਮਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਡਾਕਟਰ ਨਿੱਜਰ ਨੇ ਡੇਅਰੀ ਫਾਰਮਰਾਂ ਨਾਲ ਬੈਠਕ ਕਰਕੇ ਉਹਨਾਂ ਦਾ ਹਾਲ-ਚਾਲ ਜਾਣਿਆ ਗਿਆ ਅਤੇ ਉਹਨਾਂ ਵੱਲੋਂ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ।

ਉਹਨਾਂ ਨੂੰ ਧੀਰਜ ਨਾਲ ਸੁਣਦੇ ਹੋਏ ਇਹ ਭਰੋਸਾ ਦਿਵਾਇਆ ਗਿਆ ਕਿ ਡੇਅਰੀ ਫਾਰਮਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਸੰਬੰਧਿਤ ਵਿਭਾਗਾਂ ਨਾਲ ਗੱਲਬਾਤ ਕਰਕੇ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੇਅਰੀ ਕਾਰੋਬਾਰ ਨੂੰ ਮਜ਼ਬੂਤ ਕਰਨ ਲਈ ਭਵਿੱਖ ਵਿੱਚ ਵੀ ਲੋੜੀਂਦੇ ਕਦਮ ਚੁੱਕੇ ਜਾਣਗੇ।

