ਆਪਰੇਸ਼ਨ ਪਰਹਾਰ–2 ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: ਗੈਂਗਸਟਰਾਂ ਅਤੇ ਲੋੜੀਂਦੇ ਅਪਰਾਧੀਆਂ ‘ਤੇ ਨਕੇਲ

ਆਪਰੇਸ਼ਨ ਪਰਹਾਰ–2 ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: ਗੈਂਗਸਟਰਾਂ ਅਤੇ ਲੋੜੀਂਦੇ ਅਪਰਾਧੀਆਂ ‘ਤੇ ਨਕੇਲ

ਆਪਰੇਸ਼ਨ ਪਰਹਾਰ–2 ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: ਗੈਂਗਸਟਰਾਂ ਅਤੇ ਲੋੜੀਂਦੇ ਅਪਰਾਧੀਆਂ ‘ਤੇ ਨਕੇਲ

ਸੂਬੇ ਵਿੱਚ ਸੁੰਗਠਿਤ ਅਪਰਾਧ ਦੇ ਖ਼ਾਤਮੇ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ “ਆਪਰੇਸ਼ਨ ਪਰਹਾਰ–2” ਦੇ ਅਧੀਨ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਜ਼ਿਲ੍ਹਾ ਭਰ ਵਿੱਚ ਵਿਸ਼ਾਲ ਪੱਧਰ ‘ਤੇ ਇੰਟੈਲੀਜੈਂਸ ਅਧਾਰਿਤ ਅਤੇ ਯੋਜਨਾ ਬੱਧ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਇਹ ਕਾਰਵਾਈ ਸ਼੍ਰੀ ਇੰਦਰਬੀਰ ਸਿੰਘ, ਆਈਪੀਐਸ, ਡੀਆਈਜੀ ਐਡਮਿਨ ਪੀਏਪੀ ਅਤੇ ਸ਼੍ਰੀ ਸੁਹੇਲ ਮੀਰ, ਆਈਪੀਐਸ, ਐਸਐਸਪੀ ਅੰਮ੍ਰਿਤਸਰ ਦਿਹਾਤੀ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਵੱਲੋਂ ਖੁਦ ਥਾਣਾ ਕੰਬੋ ਦੇ ਇਲਾਕੇ ਅਧੀਨ ਪੈਂਦੇ ਪਿੰਡ ਮਾਹਲ ਵਿਖੇ ਇੱਕ ਵਿਸ਼ੇਸ਼ ਕੋਰਡਨ ਐਂਡ ਸਰਚ ਆਪਰੇਸ਼ਨ ਦੀ ਨਿਗਰਾਨੀ ਕੀਤੀ ਗਈ।

ਇਸ ਦੌਰਾਨ ਪਿੰਡ ਮਾਹਲ ਵਿੱਚ ਇਲਾਕੇ ਦੀ ਘੇਰਾਬੰਦੀ ਕਰਕੇ ਵੱਖ-ਵੱਖ ਘਰਾਂ ਵਿੱਚ, ਖ਼ਾਸ ਕਰਕੇ ਗੈਂਗਸਟਰਾਂ ਅਤੇ ਲੋੜੀਂਦੇ ਅਪਰਾਧੀਆਂ ਨਾਲ ਸੰਬੰਧਿਤ ਵਿਅਕਤੀਆਂ ਦੇ ਘਰਾਂ ਵਿੱਚ ਬਰੀਕੀ ਨਾਲ ਤਲਾਸ਼ੀ ਲਈ ਗਈ। ਸੰਵੇਦਨਸ਼ੀਲ ਥਾਵਾਂ ‘ਤੇ ਵਿਸ਼ੇਸ਼ ਨਾਕਾਬੰਦੀ ਅਤੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ। ਜ਼ਿਲ੍ਹੇ ਭਰ ਵਿੱਚ ਕੁੱਲ 120 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਜਿਸ ਦੋਰਾਨ 83 ਵਿਅਕਤੀਆ ਨੂੰ ਕਾਬੂ ਕੀਤਾ ਗ੍ਰਿਫ਼ਤਾਰ ਕੀਤਾ ਗਿਆ। ਉਕਤ ਕਾਬੂ ਵਿਅਕਤੀਆ ਕੋਲੋ ਪੁਸ਼ਗਿਸ਼ ਕੀਤੀ ਜਾ ਰਹੀ ਹੈ।

ਕੋਆਰਡੀਨੇਟਿਡ ਸਰਚ ਆਪਰੇਸ਼ਨ ਤੋਂ ਬਾਅਦ ਡੀਆਈਜੀ ਸਾਹਿਬ ਅਤੇ ਐੱਸਐਸਪੀ ਸਾਹਿਬ ਵੱਲੋਂ ਜ਼ਿਲ੍ਹੇ ਦੇ ਸਮੂਹ ਗਜ਼ਟਿਡ ਅਫ਼ਸਰਾਂ (GOs) ਨਾਲ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਚਲ ਰਹੇ ਅਭਿਆਨਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ਅਤੇ “ਆਪਰੇਸ਼ਨ ਪਰਹਾਰ–2” ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸਫਲ ਬਣਾਉਣ ਲਈ ਰਣਨੀਤੀ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਅਧਿਕਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸੰਯੁਕਤ ਅਤੇ ਤੀਵਰ ਕਾਰਵਾਈ ਜਾਰੀ ਰੱਖਣ ਲਈ ਨਿਰਦੇਸ਼ ਜਾਰੀ ਕੀਤੇ ਗਏ।

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਦੱਸਿਆ ਗਿਆ ਕਿ ਗੈਂਗਸਟਰ ਨੈੱਟਵਰਕ ਅਤੇ ਸੁੰਗਠਿਤ ਅਪਰਾਧ ਖ਼ਿਲਾਫ਼ ਇਸ ਤਰ੍ਹਾਂ ਦੀਆਂ ਸਖ਼ਤ ਅਤੇ ਲਗਾਤਾਰ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ। ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਉਣਾ ਅਤੇ ਆਮ ਜਨਤਾ ਨੂੰ ਸੁਰੱਖਿਅਤ ਅਤੇ ਸ਼ਾਂਤਮਈ ਮਾਹੌਲ ਪ੍ਰਦਾਨ ਕਰਨਾ ਪੁਲਿਸ ਦੀ ਪ੍ਰਾਥਮਿਕਤਾ ਹੈ।

Leave a Reply

Your email address will not be published. Required fields are marked *