ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ਆਪਣੇ ਨਿੱਜੀ ਕਾਰਨਾਂ ਕਰਕੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਤੇ ਨਾਲ ਹੀ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੇਂਦਰ ਸ਼ਾਸਤ ਪ੍ਰਦੇਸ਼ (ਯੂਟੀ) ਦੇ ਪ੍ਰਸ਼ਾਸਕ ਵਜੋਂ ਵੀ ਅਸਤੀਫਾ ਦੇ ਦਿੱਤਾ।
ਪੁਰੋਹਿਤ ਨੇ ਇੱਕ ਪੱਤਰ ਵਿੱਚ ਕਿਹਾ, “ਮੇਰੇ ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ ਦੇ ਕਾਰਨ, ਮੈਂ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਅਹੁਦੇ ਤੋਂ ਆਪਣਾ ਅਸਤੀਫਾ ਦਿੰਦਾ ਹਾਂ।”