ਯੂਥ ਐਂਡ ਡਿਵੈਲਪਮੈਂਟ ਐਸੋਸੀਏਸ਼ਨ (ਇੰਡੀਆ) ਰਜਿ. ਵੱਲੋਂ 9ਵੀਂ ਨੇਸ਼ਨਲ ਚੈਂਪਿਅਨਸ਼ਿਪ 2026 ਮਲਟੀ ਸਪੋਰਟਸ ਪੁੰਨੂ ਇੰਟਰਨੈਸ਼ਨਲ ਕੋਰਟ ਰੋਡ ਵਿਖੇ ਸ਼ਾਨਦਾਰ ਢੰਗ ਨਾਲ ਕਰਵਾਈ ਗਈ। ਇਸ ਸਮਾਗਮ ਵਿੱਚ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਦੀ ਸ਼ੁਰੂਆਤ ਓ.ਪੀ. ਸੋਨੀ ਜੀ ਵੱਲੋਂ ਸ਼ਮਾ ਰੋਸ਼ਨ ਕਰਕੇ ਕੀਤੀ ਗਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਅੱਗੇ ਵੱਧਣ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮਲਟੀ ਸਪੋਰਟਸ ਇਵੈਂਟ ਨੌਜਵਾਨਾਂ ਨੂੰ ਸਹੀ ਦਿਸ਼ਾ ਦਿੰਦੇ ਹਨ ਅਤੇ ਉਨ੍ਹਾਂ ਦੀਆਂ ਕਾਬਲੀਅਤ ਨੂੰ ਨਿਖਾਰਦੇ ਹਨ।

ਇਸ ਮੌਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਟੀਮਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਵਿੱਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ ਗਈ। ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਅਭਿਲੇਸ਼ ਕੁਮਾਰ ਸਮੇਤ ਹੋਰ ਪ੍ਰਮੁੱਖ ਹਸਤੀਆਂ ਵੀ ਮੌਜੂਦ ਰਹੀਆਂ ਅਤੇ ਉਨ੍ਹਾਂ ਨੇ ਖਿਡਾਰੀਆਂ ਦਾ ਹੋਂਸਲਾ ਵਧਾਇਆ।
