ਡਿਪਟੀ ਕਮਿਸ਼ਨਰ ਵੱਲੋਂ ਜਨਗਣਨਾ ਸਬੰਧੀ ਪ੍ਰਕਿਰਿਆ ਨੂੰ ਡਿਜੀਟਲ ਮੋਡ ਰਾਹੀਂ ਨਿਰਧਾਰਿਤ ਸਮੇਂ ਅੰਦਰ ਨੇਪਰੇ ਚਾੜ੍ਹਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਜਨਗਣਨਾ ਸਬੰਧੀ ਪ੍ਰਕਿਰਿਆ ਨੂੰ ਡਿਜੀਟਲ ਮੋਡ ਰਾਹੀਂ ਨਿਰਧਾਰਿਤ ਸਮੇਂ ਅੰਦਰ ਨੇਪਰੇ ਚਾੜ੍ਹਨ ਦੇ ਨਿਰਦੇਸ਼

30 ਅਪ੍ਰੈਲ ਤੋਂ 14 ਮਈ ਤੱਕ ਖੁੱਲ੍ਹੇਗਾ ਸਵੈ-ਗਣਨਾ ਪੋਰਟਲ, ਲੋਕ ਆਨਲਾਈਨ ਦਰਜ ਕਰ ਸਕਣਗੇ ਆਪਣੇ ਵੇਰਵੇ

ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ, ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਭਾਰਤ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਜਨਗਣਨਾ-2027 ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਜਨਗਣਨਾ ਦੀ ਪੂਰੀ ਕਾਰਵਾਈ ਹਾਈ-ਟੈਕ ਤਰੀਕੇ ਨਾਲ ਡਿਜੀਟਲ ਮੋਡ ਰਾਹੀਂ ਪੂਰੀ ਕੀਤੀ ਜਾਵੇਗੀ। ਉਨ੍ਹਾਂ ਵਿਸ਼ੇਸ਼ ਤੌਰ ਤੇ ਜਾਣਕਾਰੀ ਦਿੱਤੀ ਕਿ ਆਮ ਲੋਕਾਂ ਦੀ ਸਹੂਲਤ ਲਈ `ਸਵੈ-ਗਣਨਾ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ https://se.census.gov.in/ ਪੋਰਟਲ, 30 ਅਪ੍ਰੈਲ ਤੋਂ 14 ਮਈ 2026 ਤੱਕ ਖੁੱਲ੍ਹੇਗਾ, ਜਿਸ ਰਾਹੀਂ ਕੋਈ ਵੀ ਵਿਅਕਤੀ ਘਰ ਬੈਠੇ ਹੀ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਗਿਣਤੀਕਾਰਾਂ ਵੱਲੋ 15 ਮਈ ਤੋਂ 13 ਜੂਨ ਤੱਕ ਫੀਲਡ ਸਰਵੇ ਸ਼ੁਰੂ ਕੀਤਾ ਜਾਵੇਗਾ।

ਜਨਗਣਨਾ ਲਈ ਤਾਇਨਾਤ ਅਮਲੇ ਲਈ ਸਿਖਲਾਈ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਫੀਲਡ ਟ੍ਰੇਨਰਾਂ ਨੂੰ ਪਹਿਲਾਂ ਹੀ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰੀ ਕਸਬਿਆਂ ਵਿੱਚ ਜਨਗਣਨਾ ਕਰਨ 3100 ਸਰਕਾਰੀ ਅਮਲੇ ਦੀ ਡਿਊਟੀ ਲਗਾਈ ਗਈ ਹੈ। ਇਸ ਤੋਂ ਇਲਾਵਾ ਨਗਰ ਨਿਗਮ ਅੰਮ੍ਰਿਤਸਰ ਦੀ ਹਦੂਦ ਵਿੱਚ ਰਹਿੰਦੀ ਵਸੋਂ ਦੀ ਜਨਣਗਨਾ ਲਈ 2700 ਕਰਮਚਾਰੀਆਂ ਦੀ ਡਿਊਟੀ ਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ 27, 28 ਅਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਸਾਹਿਬ ਅਤੇ ਮਜੀਠਾ ਤਹਿਸੀਲ ਵਿੱਚ ਜਨਗਣਨਾ ਕਰਨ ਵਾਲੇ ਅਮਲੇ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ ਜਦਕਿ 4, 5 ਅਤੇ 6 ਮਈ ਨੂੰ ਅਜਨਾਲਾ ਅਤੇ ਲੋਪੋਕੇ ਤਹਿਸੀਲਾਂ ਵਿੱਚ ਅਮਲੇ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਬਾਅਦ 7, 8 ਅਤੇ 9 ਮਈ ਨੂੰ ਅੰਮ੍ਰਿਤਸਰ-1 ਅਤੇ ਅੰਮ੍ਰਿਤਸਰ-2 ਤਹਿਸੀਲਾਂ ਦੇ ਜਨਗਣਨਾ ਅਮਲੇ ਨੂੰ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਬੇਹੱਦ ਮਹੱਤਵਪੂਰਨ ਹੈ ਕਿਉਂਕਿ ਇਹ ਕਰਮਚਾਰੀ ਹੀ ਫੀਲਡ ਵਿੱਚ ਜਾ ਕੇ ਘਰ-ਘਰ ਜਨਗਣਨਾ ਸਬੰਧੀ ਮੋਬਾਈਲ ਐਪ ਵਿੱਚ ਡਾਟਾ ਇੰਦਰਾਜ ਕਰਨਗੇ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜਨਗਣਨਾ ਵਿੱਚ ਲੱਗੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਰਾਸ਼ਟਰੀ ਮਹੱਤਵ ਦੇ ਕਾਰਜ ਨੂੰ ਪੂਰੀ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਜਾਵੇ ਤਾਂ ਜੋ ਜਨਗਣਨਾ ਦੇ ਅੰਕੜੇ ਸਹੀ ਅਤੇ ਸਪੱਸ਼ਟ ਪ੍ਰਾਪਤ ਕੀਤੇ ਜਾ ਸਕਣ।

Leave a Reply

Your email address will not be published. Required fields are marked *