ਅੰਮ੍ਰਿਤਸਰ ਦੇ Improvement Trust ਵਿੱਚ ਅਹਿਮ ਪ੍ਰਸ਼ਾਸਨਿਕ ਤਬਦੀਲੀ

ਅੰਮ੍ਰਿਤਸਰ ਦੇ Improvement trust  ਵਿੱਚ ਇੱਕ ਅਹਿਮ ਪ੍ਰਸ਼ਾਸਨਿਕ ਤਬਦੀਲੀ

ਅੰਮ੍ਰਿਤਸਰ ਦੇ Improvement trust  ਵਿੱਚ ਇੱਕ ਅਹਿਮ ਪ੍ਰਸ਼ਾਸਨਿਕ ਤਬਦੀਲੀ 

ਪੰਜਾਬ ਸਰਕਾਰ ਨੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਕਰਮਜੀਤ ਸਿੰਘ ਨੂੰ ਅਹੁਦੇ ਤੋਂ ਹਟਾਉਂਦੇ ਹੋਏ ਸਰਬਜੋਤ ਸਿੰਘ ਧੰਜਲ ਨੂੰ ਨਵਾਂ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ। ਇਸ ਫ਼ੈਸਲੇ ਤੋਂ ਬਾਅਦ ਅੰਮ੍ਰਿਤਸਰ ਦੀ ਸਿਆਸਤ ਅਤੇ ਪ੍ਰਸ਼ਾਸਨਿਕ ਗਲਿਆਰਿਆਂ ਵਿੱਚ ਚਰਚਾਵਾਂ ਦਾ ਮਾਹੌਲ ਬਣਿਆ ਹੋਇਆ ਹੈ।
ਇੰਪਰੂਵਮੈਂਟ ਟਰਸਟ ਸ਼ਹਿਰ ਦੇ ਵਿਕਾਸ ਨਾਲ ਜੁੜੀ ਇੱਕ ਅਹਿਮ ਸੰਸਥਾ ਹੈ, ਜਿਸ ਦੇ ਜ਼ਿੰਮੇ ਸ਼ਹਿਰੀ ਯੋਜਨਾਬੰਦੀ, ਰਿਹਾਇਸ਼ੀ ਸਕੀਮਾਂ, ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਲੋਕ ਭਲਾਈ ਨਾਲ ਸਬੰਧਤ ਕਈ ਮਹੱਤਵਪੂਰਨ ਪ੍ਰੋਜੈਕਟ ਹੁੰਦੇ ਹਨ। ਅਜਿਹੇ ਵਿੱਚ ਚੇਅਰਮੈਨ ਦੇ ਅਹੁਦੇ ‘ਤੇ ਹੋਈ ਇਹ ਤਬਦੀਲੀ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
ਸਰਬਜੋਤ ਸਿੰਘ ਧੰਜਲ ਦੇ ਸਾਹਮਣੇ ਹੁਣ ਕਈ ਚੁਣੌਤੀਆਂ ਹੋਣਗੀਆਂ। ਲੰਬੇ ਸਮੇਂ ਤੋਂ ਲਟਕ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਰਫ਼ਤਾਰ ਦੇਣੀ, ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ, ਟਰਸਟ ਦੀ ਕਾਰਗੁਜ਼ਾਰੀ ਨੂੰ ਹੋਰ ਪਾਰਦਰਸ਼ੀ ਬਣਾਉਣਾ ਅਤੇ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਦੂਜੇ ਪਾਸੇ ਕਰਮਜੀਤ ਸਿੰਘ ਲਿੰਟੋ ਨੂੰ ਅਚਾਨਕ ਅਹੁਦੇ ਤੋਂ ਹਟਾਏ ਜਾਣ ਨੂੰ ਲੈ ਕੇ ਵੀ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ ਅਤੇ ਸਿਆਸੀ ਹਲਕਿਆਂ ਵਿੱਚ ਇਸ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ।

ਹਾਲਾਂਕਿ ਸਰਕਾਰ ਵੱਲੋਂ ਇਸ ਬਦਲਾਅ ਨੂੰ ਰੁਟੀਨ ਪ੍ਰਸ਼ਾਸਨਿਕ ਫ਼ੈਸਲਾ ਦੱਸਿਆ ਜਾ ਰਿਹਾ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਇਸ ਤਬਦੀਲੀ ਦਾ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਸਿਆਸੀ ਸਮੀਕਰਨਾਂ ‘ਤੇ ਕੀ ਅਸਰ ਪੈਂਦਾ ਹੈ, ਇਸ ‘ਤੇ ਸਭ ਦੀ ਨਜ਼ਰ ਰਹੇਗੀ। ਹੁਣ ਦੇਖਣਾ ਇਹ ਹੋਵੇਗਾ ਕਿ ਨਵੇਂ ਚੇਅਰਮੈਨ ਸਰਬਜੋਤ ਸਿੰਘ ਧੰਜਲ ਲੋਕਾਂ ਦੀਆਂ ਉਮੀਦਾਂ ‘ਤੇ ਕਿੰਨਾ ਖਰਾ ਉਤਰਦੇ ਹਨ ਅਤੇ ਅੰਮ੍ਰਿਤਸਰ ਦੇ ਵਿਕਾਸ ਨੂੰ ਕਿੰਨੀ ਤੇਜ਼ੀ ਨਾਲ ਅੱਗੇ ਵਧਾਉਂਦੇ ਹਨ।

Leave a Reply

Your email address will not be published. Required fields are marked *