ਨੰਗਲ ਲੁਬਾਣਾ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਇਲਾਕੇ ਵਿੱਚ ਸੋਗ ਦੀ ਲਹਿਰ
ਬੀਤੀ ਦੇਰ ਰਾਤ ਪਿੰਡ ਨੰਗਲ ਲੁਬਾਣਾ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੇ ਹਰ ਪੱਖ ਤੋਂ ਤਫ਼ਤੀਸ਼ ਕੀਤੀ ਜਾ ਰਹੀ ਹੈ।
ਇਸ ਘਟਨਾ ਤੋਂ ਬਾਅਦ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਅਤੇ ਸਹਿਮ ਦਾ ਮਾਹੌਲ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਹ ਇਨਸਾਫ਼ ਦੀ ਮੰਗ ਕਰ ਰਹੇ ਹਨ।
ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।
