ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ: ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਲ

ਅੰਮ੍ਰਿਤਸਰ ਵਿੱਚ ਬਾਪੂ ਤਰਸੇਮ ਸਿੰਘ ਅਤੇ ਮਨਪ੍ਰੀਤ ਸਿੰਘ ਇਆਲੀ ਦੀ ਮੌਜੂਦਗੀ ਵਿੱਚ ਇਕਬਾਲ ਸਿੰਘ ਸੰਧੂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੁੰਦੇ ਹੋਏ।

ਸ਼੍ਰੌਮਣੀ ਅਕਾਲੀ ਦਲ ਦੇ ਮਾਝੇ ਦੇ ਵੱਡੇ ਆਗੂ ਇਕਬਾਲ ਸਿੰਘ ਸੰਧੂ ਨੇ ਅਕਾਲੀ ਦਲ ਦਾ ਸਾਥ ਛੱਡ ਕੇ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਦਾ ਪੱਲਾ ਫੜਿਆ

ਅੰਮ੍ਰਿਤਸਰ ਵਿੱਚ ਪਾਰਟੀ ਦੇ ਵੱਡੇ ਆਗੂ ਮਨਪ੍ਰੀਤ ਇਆਲੀ ਅਤੇ ਬਾਪੂ ਤਰਸੇਮ ਸਿੰਘ ਨੇ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਕਬਾਲ ਸਿੰਘ ਸੰਧੂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਬਹੁਤ ਗਲਤੀਆਂ ਹੋਈਆਂ ਹਨ ਅਤੇ ਉਹ ਅੱਜ ਵੀ ਗਲਤੀਆਂ ਕਰ ਰਹੇ ਹਨ ਮੈਂ ਲੰਬੇ ਸਮੇਂ ਤੋਂ ਸੇਵਾ ਦੇ ਮਕਸਦ ਨਾਲ ਵਾਰਸ ਪੰਜਾਬ ਦੇ ਜਥੇਬੰਦੀ ਨੂੰ ਵੇਖ ਰਿਹਾ ਸੀ ਅਤੇ ਅੱਜ ਮੈਂ ਇਸ ਜਥੇਬੰਦੀ ਦਾ ਹਿੱਸਾ ਬਣਿਆ ਹਾਂ ਅਤੇ ਪਾਰਟੀ ਵਾਸਤੇ ਲੰਬੇ ਸਮੇਂ ਨਾਲ ਕੰਮ ਕਾਜ ਕਰਾਂਗਾ

 

 

ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ
==========================

ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਲ

==========================

 

 

ਅੰਮ੍ਰਿਤਸਰ ਵਿੱਚ ਬਾਪੂ ਤਰਸੇਮ ਸਿੰਘ ਅਤੇ ਮਨਪ੍ਰੀਤ ਸਿੰਘ ਇਆਲੀ ਦੀ ਮੌਜੂਦਗੀ ਵਿੱਚ ਇਕਬਾਲ ਸਿੰਘ ਸੰਧੂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੁੰਦੇ ਹੋਏ।

ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਹੋਈ ਸ਼ਮੂਲੀਅਤ, ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵੀ ਕੀਤੀ ਵਿਸ਼ੇਸ਼ ਸ਼ਿਰਕਤ
==========================

 ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਸੀਨੀਅਰ ਆਗੂ ਸ੍ਰੀ ਇਕਬਾਲ ਸਿੰਘ ਸੰਧੂ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਹ ਸ਼ਮੂਲੀਅਤ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਹੇਠ ਹੋਈ।

 

ਅੰਮ੍ਰਿਤਸਰ ਵਿੱਚ ਬਾਪੂ ਤਰਸੇਮ ਸਿੰਘ ਅਤੇ ਮਨਪ੍ਰੀਤ ਸਿੰਘ ਇਆਲੀ ਦੀ ਮੌਜੂਦਗੀ ਵਿੱਚ ਇਕਬਾਲ ਸਿੰਘ ਸੰਧੂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੁੰਦੇ ਹੋਏ।

 

ਇਸ ਮੌਕੇ ਉਚੇਚੇ ਤੌਰ ‘ਤੇ ਹਲਕਾ ਦਾਖਾ ਤੋਂ ਵਿਧਾਇਕ ਸ੍ਰੀ ਮਨਪ੍ਰੀਤ ਸਿੰਘ ਇਆਲੀ ਵੀ ਪਹੁੰਚੇ ਅਤੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਸਿਆਸਤ ਇੱਕ ਨਵੇਂ ਦੌਰ ਵਿੱਚ ਦਾਖ਼ਲ ਹੋ ਰਹੀ ਹੈ, ਜਿੱਥੇ ਲੋਕ ਰਵਾਇਤੀ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ, ਪੰਥ ਅਤੇ ਨੌਜਵਾਨੀ ਦੇ ਹੱਕਾਂ ਦੀ ਗੱਲ ਕਰਨ ਵਾਲੀ ਧਿਰ ਨਾਲ ਜੁੜ ਰਹੇ ਹਨ। ਬਾਪੂ ਤਰਸੇਮ ਸਿੰਘ ਜੀ ਨੇ ਇਕਬਾਲ ਸਿੰਘ ਸੰਧੂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਪੰਜਾਬ ਦੇ ਹਰ ਵਰਗ ਦਾ ਭਰੋਸਾ ਇਸ ਧਿਰ ਉੱਤੇ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੇ ਹੱਕਾਂ, ਕਿਸਾਨਾਂ, ਨੌਜਵਾਨਾਂ, ਧਾਰਮਿਕ ਆਜ਼ਾਦੀ ਅਤੇ ਪੰਜਾਬ ਦੀ ਅਸਲੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਵਚਨਬੱਧ ਹੈ।

 

 

ਇਕਬਾਲ ਸਿੰਘ ਸੰਧੂ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹ ਪੰਜਾਬ ਅਤੇ ਪੰਥ ਦੀ ਬਿਹਤਰੀ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਸਿਧਾਂਤਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

Leave a Reply

Your email address will not be published. Required fields are marked *