ਦਿੱਲੀ ਦੇ ਵਿੱਚ Students ਤੇ ਹੋਏ ਪੁਲਿਸ ਦੇ ਹਮਲੇ ਦੇ ਮਾਮਲੇ ਵਿੱਚ Rahul Gandhi ਵੱਲੋਂ ਅੱਜ ਇੱਕ ਅਨੋਖਾ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਉਹ ਦੇਸ਼ ਦੀ ਸੰਸਦ ਦੇ ਵਿੱਚ ਕਾਲੇ ਕੱਪੜੇ ਪਾ ਕੇ ਪਹੁੰਚੇ ਅਤੇ ਉਹਨਾਂ ਨੇ ਆਪਣਾ ਰੋਸ ਜਾਹਰ ਕੀਤਾ।
ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦਿੱਲੀ ਵਿੱਚ ਵਿਦਿਆਰਥੀਆਂ ਉੱਤੇ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਸੰਸਦ ਵਿੱਚ ਕਾਲੇ ਕੱਪੜੇ ਪਾ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸ ਅਤੇ ਹੋਰ ਵਿਰੋਧੀ ਧਿਰਾਂ ਦੇ ਕਈ ਸੰਸਦ ਮੈਂਬਰ ਵੀ ਕਾਲੇ ਕੱਪੜਿਆਂ ਵਿੱਚ ਸੰਸਦ ਭਵਨ ਪਹੁੰਚੇ ਅਤੇ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ।
ਵਿਰੋਧੀ ਧਿਰ ਦੇ ਆਗੂਆਂ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਲਾਠੀਚਾਰਜ ਅਤੇ ਸਖ਼ਤ ਕਾਰਵਾਈ ਲੋਕਤੰਤਰ ਦੀ ਭਾਵਨਾ ਦੇ ਖ਼ਿਲਾਫ਼ ਹੈ। ਉਨ੍ਹਾਂ ਨੇ ਇਸ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ।

Rahul Gandhi ਨੇ ਕਿਹਾ ਕਿ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਲਈ ਬਲ ਦੀ ਵਰਤੋਂ ਕਰਨਾ ਠੀਕ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਿਦਿਆਰਥੀਆਂ ਦੇ ਜਾਇਜ਼ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਪੁਲਿਸ ਕਾਰਵਾਈ ਦਾ ਸਹਾਰਾ ਲੈ ਰਹੀ ਹੈ।
ਇਸ ਮੌਕੇ Congress ਅਤੇ ਹੋਰ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਵਿਦਿਆਰਥੀਆਂ ਨਾਲ ਹੋਈ ਕੁੱਟਮਾਰ ਲਈ ਸਰਕਾਰ ਨੂੰ ਜਵਾਬਦੇਹ ਹੋਣਾ ਚਾਹੀਦਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਇਸ ਮਾਮਲੇ ‘ਤੇ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
ਸੰਸਦ ਪਰਿਸਰ ਵਿੱਚ ਕਾਲੇ ਕੱਪੜੇ ਪਾ ਕੇ ਕੀਤਾ ਗਿਆ ਇਹ ਵਿਰੋਧ ਪ੍ਰਦਰਸ਼ਨ ਸਿਆਸੀ ਤੌਰ ‘ਤੇ ਖ਼ਾਸ ਚਰਚਾ ਦਾ ਵਿਸ਼ਾ ਬਣਿਆ ਰਿਹਾ। ਵਿਰੋਧੀ ਧਿਰ ਨੇ ਕਿਹਾ ਕਿ ਜਦ ਤੱਕ ਵਿਦਿਆਰਥੀਆਂ ਨਾਲ ਹੋਈ ਕਾਰਵਾਈ ਬਾਰੇ ਸਰਕਾਰ ਸੰਤੋਸ਼ਜਨਕ ਜਵਾਬ ਨਹੀਂ ਦਿੰਦੀ, ਉਹ ਆਪਣਾ ਵਿਰੋਧ ਜਾਰੀ ਰੱਖਣਗੇ।ਸੰਸਦ ਚ ਪਹੁੰਚੇ ਇਹਨਾਂ ਸਭ ਲੀਡਰਾਂ ਦੀ ਇੱਕੋ ਮੰਗ ਹੈ ਕਿ ਦੇਸ਼ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਇਸਤੀਫਾ ਦੇਣ ਅਤੇ ਜੋ ਪੁਲਿਸ ਵੱਲੋਂ ਕੁੱਟਮਾਰ ਕੀਤੀ ਗਈ ਹੈ। ਉਸ ਦਾ ਜਵਾਬ ਦੇਸ਼ ਦੇ ਪ੍ਰਧਾਨ ਮੰਤਰੀ ਦੇਣ|
