ਦਲ ਮੰਡੀ ‘ਚ ਨਗਰ ਨਿਗਮ ਦਾ ਵੱਡਾ ਐਕਸ਼ਨ, ਗੈਰ-ਕਾਨੂੰਨੀ ਡੇਅਰੀ ‘ਤੇ ਛਾਪਾ; 2 ਪਸ਼ੂ ਜ਼ਬਤ ਕਰ ਗਊਸ਼ਾਲਾ ਭੇਜੇ

ਦਲ ਮੰਡੀ ਅੰਮ੍ਰਿਤਸਰ ਵਿੱਚ ਨਗਰ ਨਿਗਮ ਵੱਲੋਂ ਗੈਰ-ਕਾਨੂੰਨੀ ਡੇਅਰੀ ਖ਼ਿਲਾਫ਼ ਕਾਰਵਾਈ ਦੌਰਾਨ ਦੋ ਪਸ਼ੂ ਜ਼ਬਤ ਕਰਕੇ ਗਊਸ਼ਾਲਾ ਭੇਜੇ ਗਏ।

Punjab-ਨਗਰ ਨਿਗਮ ਅੰਮ੍ਰਿਤਸਰ ਵੱਲੋਂ ਦਲ ਮੰਡੀ ਵਿੱਚ ਗੈਰ-ਕਾਨੂੰਨੀ ਡੇਅਰੀ ਖ਼ਿਲਾਫ਼ ਵਿਸ਼ੇਸ਼ ਕਾਰਵਾਈ, ਦੋ ਪਸ਼ੂ ਕਬਜ਼ੇ ਵਿੱਚ ਲੈ ਕੇ ਗਊਸ਼ਾਲਾ ਭੇਜੇ

ਨਗਰ ਨਿਗਮ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਅੱਜ ਦਲ ਮੰਡੀ ਇਲਾਕੇ ਵਿੱਚ ਚੱਲ ਰਹੀ ਇੱਕ ਗੈਰ-ਕਾਨੂੰਨੀ ਡੇਅਰੀ ਵਿਰੁੱਧ ਵਿਸ਼ੇਸ਼ ਕਾਰਵਾਈ ਕੀਤੀ ਗਈ। ਇਸ ਮੌਕੇ ਨਗਰ ਨਿਗਮ ਦੀ ਟੀਮ ਨੇ ਨਿਯਮਾਂ ਅਨੁਸਾਰ ਦੋ ਪਸ਼ੂ ਕਬਜ਼ੇ ਵਿੱਚ ਲੈ ਕੇ ਨਗਰ ਨਿਗਮ ਦੀ ਗਊਸ਼ਾਲਾ ਵਿੱਚ ਭੇਜ ਦਿੱਤੇ।

ਇਹ ਕਾਰਵਾਈ Medical health Officer (M.H.O) ਡਾ. ਕਿਰਨ ਅਤੇ ਚੀਫ਼ ਸੈਨੇਟਰੀ ਅਫ਼ਸਰ (C.S.O.) ਜੇ.ਪੀ. ਬੱਬਰ ਦੀ ਨਿਗਰਾਨੀ ਹੇਠ ਕੀਤੀ ਗਈ। ਇਸ ਮੌਕੇ ਰਣਜੀਤ ਸਿੰਘ, C.S.I. ਸਰਬਜੀਤ ਸਿੰਘ, ਐਸ.ਆਈ. ਰਵਿੰਦਰ ਰਾਣਾ, ਤੇਜਿੰਦਰ ਕੁਮਾਰ ਅਤੇ ਪੰਜਾਬ ਪੁਲਿਸ ਦੀ ਟੀਮ ਨੇ ਅਹਿਮ ਭੂਮਿਕਾ ਨਿਭਾਈ, ਜਿਨ੍ਹਾਂ ਦੇ ਸਹਿਯੋਗ ਨਾਲ ਕਾਰਵਾਈ ਸਫਲਤਾਪੂਰਵਕ ਮੁਕੰਮਲ ਹੋਈ।

 

 

ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਿਗਮ ਹੱਦਾਂ ਅੰਦਰ ਚੱਲ ਰਹੀਆਂ ਗੈਰ-ਕਾਨੂੰਨੀ ਡੇਅਰੀਆਂ ਨਾ ਸਿਰਫ਼ ਨਿਗਮ ਦੇ ਨਿਯਮਾਂ ਦੀ ਉਲੰਘਣਾ ਕਰਦੀਆਂ ਹਨ, ਸਗੋਂ ਸਫ਼ਾਈ, ਵਾਤਾਵਰਣ ਅਤੇ ਲੋਕ ਸਿਹਤ ਲਈ ਵੀ ਗੰਭੀਰ ਖ਼ਤਰਾ ਪੈਦਾ ਕਰਦੀਆਂ ਹਨ। ਅਜਿਹੀਆਂ ਗਤੀਵਿਧੀਆਂ ਆਮ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਬਣਦੀਆਂ ਹਨ। ਨਗਰ ਨਿਗਮ ਸ਼ਹਿਰ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਮੁਹਿੰਮ ਲਗਾਤਾਰ ਜਾਰੀ ਰਹੇਗੀ।

ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਨੇ ਨਿਗਮ ਹੱਦਾਂ ਅੰਦਰ ਚੱਲ ਰਹੀਆਂ ਸਾਰੀਆਂ ਗੈਰ-ਕਾਨੂੰਨੀ ਡੇਅਰੀਆਂ ਦੇ ਮਾਲਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਤੁਰੰਤ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬੰਦ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪਸ਼ੂ ਜ਼ਬਤ ਕਰਨ ਸਮੇਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਮੁਹਿੰਮ ਬਿਨਾਂ ਕਿਸੇ ਢਿੱਲ ਦੇ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ Dairy ਕਾਰੋਬਾਰ ਸਿਰਫ਼ ਅਧਿਕਾਰਤ ਥਾਵਾਂ ਤੋਂ ਹੀ ਚਲਾਉਣ।

Leave a Reply

Your email address will not be published. Required fields are marked *