Amritsar ‘ਚ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਤੇਜ਼, 15 ਅਗਸਤ ਤੱਕ ਟੀਚਾ ਪੂਰਾ ਕਰਨ ਦਾ ਐਲਾਨ

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅੰਮ੍ਰਿਤਸਰ ਵਿੱਚ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਦੀ ਸਮੀਖਿਆ ਕਰਦੇ ਹੋਏ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

Punjab-15 ਅਗਸਤ ਤੱਕ ਟੀਚੇ ਨੂੰ ਪੂਰਾ ਕਰਨ ਦਾ ਸਮਾਂ ਮਿੱਥਿਆ

Deputy Commissioner ਵੱਲੋਂ ਵਾਤਾਵਰਣ ਸੰਭਾਲ ਲਈ ਸਾਰੇ ਵਿਭਾਗਾਂ, ਸੰਸਥਾਵਾਂ ਅਤੇ ਆਮ ਲੋਕਾਂ ਨੂੰ ਮੁਹਿੰਮ ਨਾਲ ਜੁੜਨ ਦੀ ਅਪੀਲ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਪੌਦਾਰੋਪਣ ਮੁਹਿੰਮ ਤੇਜ਼ੀ ਨਾਲ ਜਾਰੀ ਹੈ। ਇਸ ਸਬੰਧੀ Deputy Commissioner ਸ੍ਰੀ ਦਲਵਿੰਦਰਜੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ 15 ਅਗਸਤ ਤੱਕ ਇਸ ਮੁਹਿੰਮ ਨੂੰ ਪੂਰਾ ਕਰਨ ਦਾ ਸਮਾਂ ਮਿੱਥਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ Deputy Commissionerਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਮਾਨਤਾ, ਨਿਰਸਵਾਰਥ ਸੇਵਾ ਅਤੇ ਕੁਦਰਤ ਨਾਲ ਪਿਆਰ ਕਰਨ ਦਾ ਸੰਦੇਸ਼ ਦਿੱਤਾ ਹੈ। ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਵਾਤਾਵਰਣ ਸੰਭਾਲ ਨਾਲ ਜੋੜਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ 15 ਅਗਸਤ ਤੱਕ 6.50 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਸਮੇਂ ਸਿਰ ਪੂਰਾ ਕਰਨ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰ ਰਹੇ ਹਨ।

 

 

ਉਨ੍ਹਾਂ ਦੱਸਿਆ ਕਿ ਇਹ ਪੌਦੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ, ਸ਼ਾਮਲਾਟ ਜ਼ਮੀਨਾਂ, ਸ਼ਹਿਰੀ ਪਾਰਕਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ-ਕਾਲਜਾਂ, ਸਰਕਾਰੀ ਦਫ਼ਤਰਾਂ, ਹਸਪਤਾਲਾਂ, ਸੜਕਾਂ ਦੇ ਕਿਨਾਰਿਆਂ, ਨਹਿਰਾਂ ਅਤੇ ਹੋਰ ਜਨਤਕ ਥਾਵਾਂ `ਤੇ ਲਗਾਏ ਜਾ ਰਹੇ ਹਨ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਨਿਰਧਾਰਤ ਟੀਚੇ ਸਮੇਂ ਸਿਰ ਪੂਰੇ ਕਰਨ ਅਤੇ ਲਗਾਏ ਗਏ ਪੌਦਿਆਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

Deputy Commissioner ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਿਰਫ਼ ਪੌਦੇ ਲਗਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਸੁਰੱਖਿਅਤ ਰੱਖਣਾ ਅਤੇ ਵੱਡੇ ਰੁੱਖਾਂ ਵਜੋਂ ਵਿਕਸਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਜਿਸ ਵਿਭਾਗ ਜਾਂ ਸੰਸਥਾ ਨੂੰ ਪੌਦੇ ਦਿੱਤੇ ਜਾਣਗੇ, ਉਨ੍ਹਾਂ ਦੀ ਸੰਭਾਲ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਉਸੇ ਵਿਭਾਗ ਜਾਂ ਸੰਸਥਾ ਦੀ ਹੋਵੇਗੀ।

ਉਨ੍ਹਾਂ ਸਕੂਲੀ ਵਿਦਿਆਰਥੀਆਂ, ਗ੍ਰਾਮ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਆਮ ਲੋਕਾਂ ਨੂੰ ਇਸ ਵਾਤਾਵਰਣ ਪੱਖੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਨਾਗਰਿਕ ਘੱਟੋ-ਘੱਟ ਇੱਕ ਪੌਦਾ ਲਗਾ ਕੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲਵੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸ੍ਰੀ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਨੂੰ ਅਮਲੀ ਰੂਪ ਵਿੱਚ ਅਪਣਾਉਣ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।

ਇਸ ਮੌਕੇ ਜ਼ਿਲ੍ਹਾ ਜੰਗਲਾਤ ਅਫ਼ਸਰ ਸ੍ਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਜੰਗਲਾਤ ਵਿਭਾਗ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਲੋੜ ਅਨੁਸਾਰ ਪੌਦੇ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜ ਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

 

Leave a Reply

Your email address will not be published. Required fields are marked *