Amritsar’ਚ ਆਜ਼ਾਦੀ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਮੁਕੰਮਲ, 15 August ਨੂੰ ਅਮਨ ਅਰੋੜਾ ਲਹਿਰਾਉਣਗੇ ਤਿਰੰਗਾ

ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦਾ ਨਿਰੀਖਣ ਕਰਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ

ਗੁਰੂ ਨਾਨਕ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਲਿਆ ਤਿਆਰੀਆਂ ਦਾ ਜਾਇਜ਼ਾ, ਪੁਲਿਸ ਪਰੇਡ ਨਾਲ ਗਿੱਧਾ, ਭੰਗੜਾ ਤੇ ਗੱਤਕੇ ਨੇ ਬੰਨ੍ਹਿਆ ਰੰਗ

ਆਜ਼ਾਦੀ ਦਿਵਸ ਸਮਾਗਮ ਦੀ ‘ਫੁੱਲ ਡਰੈੱਸ ਰਿਹਰਸਲ’ ਹੋਈ

Deputy Commissioner  ਨੇ ਲਹਿਰਾਇਆ ਤਿਰੰਗਾ ਅਤੇ ਪਰੇਡ ਤੋਂ ਲਈ ਸਲਾਮੀ

15 ਅਗਸਤ ਨੂੰ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ

ਜ਼ਿਲ੍ਹਾ ਪੱਧਰ ’ਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਸਮਾਗਮ ਦੀ ‘ਫੁੱਲ ਡਰੈੱਸ ਰਿਹਰਸਲ’ ਅੱਜ ਗੁਰੂ ਨਾਨਕ ਸਟੇਡੀਅਮ, Amritsar ਵਿਖੇ ਕਰਵਾਈ ਗਈ। ਇਸ ਦੌਰਾਨ Deputy Commissioner ਸ੍ਰੀ ਦਲਵਿੰਦਰਜੀਤ ਸਿੰਘ ਨੇ ਰਿਹਰਸਲ ਦਾ ਜਾਇਜ਼ਾ ਲਿਆ। ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰੀ ਹਰਮਨਬੀਰ ਸਿੰਘ ਗਿੱਲ, D.C.P. ਸ੍ਰੀ ਆਲਮ ਵਿਜੈ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ, S.D.M. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ, ਐੱਸ.ਡੀ.ਐੱਮ. ਅੰਮ੍ਰਿਤਸਰ-2 ਸ੍ਰੀ ਗੁਰਮੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ (ਜਨਰਲ) ਸ੍ਰੀਮਤੀ ਪ੍ਰਗਤੀ ਸੇਠੀ ਵੀ ਹਾਜ਼ਰ ਸਨ।

 

 

ਫੁੱਲ ਡਰੈੱਸ ਰਿਹਰਸਲ ਦੌਰਾਨ Deputy Commissioner  ਸ੍ਰੀ ਦਲਵਿੰਦਰਜੀਤ ਸਿੰਘ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ। ਪਰੇਡ ਕਮਾਂਡਰ ਸ੍ਰੀ ਗਗਨਦੀਪ ਸਿੰਘ, A.C.P. ਨਾਰਥ ਦੀ ਅਗਵਾਈ ਹੇਠ ਪੰਜਾਬ ਪੁਲਿਸ, ਪੰਜਾਬ ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਐੱਨ.ਸੀ.ਸੀ. ਕੈਡਿਟਾਂ ਅਤੇ ਪੰਜਾਬ ਪੁਲਿਸ ਬੈਂਡ ਦੇ ਨਾਲ-ਨਾਲ ਸਕੂਲ ਬੈਂਡ ਦੀਆਂ ਟੀਮਾਂ ਨੇ ਪਰੇਡ ਵਿੱਚ ਸ਼ਾਨਦਾਰ ਢੰਗ ਨਾਲ ਹਿੱਸਾ ਲਿਆ।

 

 

ਇਸ ਉਪਰੰਤ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ ਅਤੇ ਗੱਤਕਾ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ, ਜਿਨ੍ਹਾਂ ਨੇ ਸਮਾਗਮ ਵਿੱਚ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਦਾ ਰੰਗ ਭਰਿਆ।

 

 

ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕਰਨ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਉਨ੍ਹਾਂ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ Amritsar ਵਿਖੇ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਵਸ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਜ਼ਾਦੀ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਨੂੰ ਰਲ-ਮਿਲ ਕੇ ਪੂਰੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ।

Leave a Reply

Your email address will not be published. Required fields are marked *