ਮੁਫ਼ਤ ਮੈਗਾ ਮੈਡੀਕਲ ਕੈਂਪ ਦੇ ਸੇਵਾਦਾਰਾਂ ਦਾ ਸਨਮਾਨ, Dr.Nijjar ਨੇ ਕੀਤੀ ਸਮਾਜ ਸੇਵਾ ਦੀ ਸ਼ਲਾਘਾ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਮੁਫ਼ਤ ਮੈਗਾ ਮੈਡੀਕਲ ਕੈਂਪ ਦੇ ਸਮਾਜ ਸੇਵੀਆਂ ਅਤੇ ਮੈਡੀਕਲ ਟੀਮ ਦਾ ਸਨਮਾਨ ਕਰਦੇ ਹੋਏ

ਵਿਧਾਇਕ Dr. Inderbir Singh Nijjar ਵੱਲੋਂ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਉਣ ਵਾਲੇ ਸਮਾਜ ਸੇਵੀਆਂ ਅਤੇ ਮੈਡੀਕਲ ਟੀਮ ਦਾ ਸਨਮਾਨ

Punjab-ਬੀਤੀ 30 ਅਗਸਤ ਨੂੰ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ, ਅੰਮ੍ਰਿਤਸਰ ਵਿਖੇ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਲਗਾਏ ਗਏ ਮੈਗਾ ਮੈਡੀਕਲ ਕੈਂਪ ਲਈ ਸਹਿਯੋਗ ਦੇਣ ਵਾਲੇ ਸਮਾਜ ਸੇਵੀਆਂ ਅਤੇ ਮੈਡੀਕਲ ਟੀਮ ਨੂੰ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ Dr.Inderbir Singh Nijjar ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਬਿਲਾਸ ਫਾਊਂਡੇਸ਼ਨ ਤੋਂ ਡਾ. ਗੁਰਬਿਲਾਸ ਪੀ. ਸਿੰਘ, ਤੇਰਾ ਹੀ ਤੇਰਾ ਮਿਸ਼ਨ ਹਸਪਤਾਲ ਤੋਂ ਡਾ. ਟੀ.ਪੀ. ਸਿੰਘ ਸਮੇਤ ਸਮੁੱਚੀ ਮੈਡੀਕਲ ਟੀਮ ਅਤੇ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਦੇ ਪ੍ਰਧਾਨ ਦੀਪ ਸਿੰਘ ਕੰਬੋਜ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਿਧਾਇਕ Dr.Inderbir Singh Nijjar ਨੇ ਕਿਹਾ ਕਿ ਬਿਲਾਸ ਫਾਊਂਡੇਸ਼ਨ ਵੱਲੋਂ ‘ਤੇਰਾ ਹੀ ਤੇਰਾ ਮਿਸ਼ਨ ਹਸਪਤਾਲ, ਚੰਡੀਗੜ੍ਹ’ ਅਤੇ ‘ਸ਼ਹੀਦ ਊਧਮ ਸਿੰਘ ਫਾਊਂਡੇਸ਼ਨ, ਅੰਮ੍ਰਿਤਸਰ’ ਦੇ ਸਾਂਝੇ ਸਹਿਯੋਗ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਹ ਮੈਗਾ ਮੈਡੀਕਲ ਕੈਂਪ ਲਗਾਇਆ ਗਿਆ ਸੀ।

 

 

ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲੋਕਾਂ ਨੂੰ ਵੱਖ-ਵੱਖ ਸਿਹਤ ਜਾਂਚ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਗਈਆਂ। ਇਨ੍ਹਾਂ ਵਿੱਚ ਫਿਬਰੋ ਸਕੈਨ, ਹੱਡੀਆਂ ਦੀ ਜਾਂਚ, ਬਲੱਡ ਪ੍ਰੈਸ਼ਰ ਦੀ ਜਾਂਚ, ਮੈਮੋਗ੍ਰਾਫੀ ਅਤੇ ਨਿਊਰੋ ਸਕੈਨ ਸਮੇਤ ਹੋਰ ਲੋੜੀਂਦੇ ਟੈਸਟ ਕੀਤੇ ਗਏ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ।

Dr.Nijjarਨੇ ਕਿਹਾ ਕਿ ਸਮਾਜ ਦੇ ਲੋੜਵੰਦ ਵਰਗਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਮੈਡੀਕਲ ਕੈਂਪ ਨੂੰ ਸਫਲ ਬਣਾਉਣ ਲਈ ਬਿਲਾਸ ਫਾਊਂਡੇਸ਼ਨ, ਤੇਰਾ ਹੀ ਤੇਰਾ ਮਿਸ਼ਨ ਹਸਪਤਾਲ, ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਅਤੇ ਸਮੁੱਚੀ ਮੈਡੀਕਲ ਟੀਮ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਦੇ ਹਨ, ਸਗੋਂ ਸਮਾਜ ਵਿੱਚ ਸੇਵਾ ਅਤੇ ਸਹਿਯੋਗ ਦੀ ਭਾਵਨਾ ਨੂੰ ਵੀ ਹੋਰ ਮਜ਼ਬੂਤ ਕਰਦੇ ਹਨ।

 

Leave a Reply

Your email address will not be published. Required fields are marked *