ਕਿਰਪਾਲ ਕਾਲੋਨੀ ’ਚ ਗੰਦਗੀ ਤੇ ਦੂਸ਼ਿਤ ਪਾਣੀ ਦਾ ਕਹਿਰ, Priyanka Sharma ਨੇ ਮੌਕੇ ’ਤੇ ਪਹੁੰਚ ਕੇ ਕਰਵਾਇਆ ਤੁਰੰਤ ਹੱਲ

ਬਟਾਲਾ ਰੋਡ ਦੀ ਕਿਰਪਾਲ ਕਾਲੋਨੀ ਵਿੱਚ ਦੂਸ਼ਿਤ ਪਾਣੀ ਦੀ ਸਮੱਸਿਆ ਦਾ ਜਾਇਜ਼ਾ ਲੈਂਦੀ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ

ਨਰਕ ਵਰਗਾ ਜੀਵਨ ਬਤੀਤ ਕਰ ਰਹੇ ਲੋਕਾਂ ਨੂੰ ਸੀਨੀਅਰ ਡਿਪਟੀ ਮੇਅਰ ਨੇ ਦਿਵਾਈ ਰਾਹਤ ਦੀ ਸਾਹ…

ਕੰਮ ਸ਼ੁਰੂ ਹੁੰਦੇ ਹੀ ਬਦਲੀ ਕਿਰਪਾਲ ਕਾਲੋਨੀ ਦੀ ਤਸਵੀਰ…

Priyanka Sharma ਨੇ ਮੌਕੇ ਦਾ ਲਿਆ ਜਾਇਜ਼ਾ, ਤੁਰੰਤ ਪ੍ਰਭਾਵ ਨਾਲ ਸਮੱਸਿਆ ਦਾ ਹੱਲ ਕਰਵਾਉਣ ਲਈ ਸ਼ੁਰੂ ਕਰਵਾਇਆ ਕੰਮ…

Punjab-ਬਟਾਲਾ ਰੋਡ ਸਥਿਤ ਕਿਰਪਾਲ ਕਾਲੋਨੀ ਦੇ ਵਸਨੀਕ ਪਿਛਲੇ ਕਈ ਦਿਨਾਂ ਤੋਂ ਨਰਕ ਵਰਗੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਸਨ। ਇਸ ਸਬੰਧੀ ਉਨ੍ਹਾਂ ਨੇ ਸ਼ਹਿਰ ਦੀ ਸੀਨੀਅਰ ਡਿਪਟੀ ਮੇਅਰ Priyanka Sharma ਨਾਲ ਸੰਪਰਕ ਕਰਕੇ ਆਪਣੀ ਸਮੱਸਿਆ ਤੋਂ ਜਾਣੂ ਕਰਵਾਇਆ। ਗੰਭੀਰ ਸਮੱਸਿਆ ਨੂੰ ਦੇਖਦੇ ਹੋਏ ਪ੍ਰਿਯੰਕਾ ਸ਼ਰਮਾ ਆਪਣੀ ਟੀਮ ਸਮੇਤ ਮੌਕੇ ਦਾ ਜਾਇਜ਼ਾ ਲੈਣ ਲਈ ਕਿਰਪਾਲ ਕਾਲੋਨੀ ਪਹੁੰਚੀ। ਇੱਥੇ ਲੋਕਾਂ ਦੇ ਘਰਾਂ ਵਿੱਚ ਗੰਦਗੀ ਅਤੇ ਦੂਸ਼ਿਤ ਪਾਣੀ ਦਾ ਮੰਜ਼ਰ ਦੇਖ ਕੇ ਉਹ ਹੈਰਾਨ ਰਹਿ ਗਈ।ਮੌਕੇ ’ਤੇ ਸਮੱਸਿਆ ਦਾ ਨਿਰੀਖਣ ਕਰਨ ਦੌਰਾਨ ਪਤਾ ਲੱਗਾ ਕਿ ਬਟਾਲਾ ਰੋਡ ’ਤੇ ਸਥਿਤ ਇੱਕ ਨਿੱਜੀ ਹਸਪਤਾਲ ਅਤੇ ਡਾਇਗਨੋਸਟਿਕ ਸੈਂਟਰ ਨੂੰ ਬਿਜਲੀ ਸਪਲਾਈ ਦੇਣ ਲਈ ਪਾਵਰਕਾਮ ਵਿਭਾਗ ਵੱਲੋਂ ਸੜਕ ਦੇ ਕਿਨਾਰੇ ਫੁੱਟਪਾਥ ’ਤੇ ਨਵਾਂ ਟਰਾਂਸਫਾਰਮਰ ਲਗਾਇਆ ਗਿਆ ਸੀ। ਟਰਾਂਸਫਾਰਮਰ ਲਗਾਉਂਦੇ ਸਮੇਂ ਕਰਮਚਾਰੀਆਂ ਵੱਲੋਂ ਨਿੱਜੀ ਹਸਪਤਾਲ ਅਤੇ ਡਾਇਗਨੋਸਟਿਕ ਸੈਂਟਰ ਨਾਲ ਲੱਗਦੀ ਗਲੀ ਦੀ ਸੀਵਰੇਜ ਪਾਈਪ ਤੋੜ ਦਿੱਤੀ ਗਈ ਅਤੇ ਟਰਾਂਸਫਾਰਮਰ ਲਗਾ ਕੇ ਕਰਮਚਾਰੀ ਵਾਪਸ ਚਲੇ ਗਏ।

ਕੁਝ ਹੀ ਦਿਨਾਂ ਵਿੱਚ ਇਹ ਸਮੱਸਿਆ ਇੰਨੀ ਗੰਭੀਰ ਹੋ ਗਈ ਕਿ ਕਿਰਪਾਲ ਕਾਲੋਨੀ ਦੇ ਘਰਾਂ ਵਿੱਚ ਦੂਸ਼ਿਤ ਪਾਣੀ ਇਕੱਠਾ ਹੋਣਾ ਸ਼ੁਰੂ ਹੋ ਗਿਆ। ਹਾਲਾਤ ਇੱਥੋਂ ਤੱਕ ਵਿਗੜ ਗਏ ਕਿ ਦੂਸ਼ਿਤ ਪਾਣੀ ਲੋਕਾਂ ਦੇ ਰਸੋਈਘਰਾਂ ਤੱਕ ਪਹੁੰਚ ਗਿਆ। ਇਸ ਕਾਰਨ ਕਈ ਲੋਕ ਆਪਣੇ ਘਰ ਛੱਡ ਕੇ ਰਿਸ਼ਤੇਦਾਰਾਂ ਦੇ ਘਰ ਰਹਿਣ ਲਈ ਮਜਬੂਰ ਹੋ ਗਏ।ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਨੇ ਮੌਕੇ ’ਤੇ ਲੋਕਾਂ ਦੀ ਸਮੱਸਿਆ ਦੇਖਦਿਆਂ ਪਹਿਲਾਂ ਪਾਵਰਕਾਮ ਅਧਿਕਾਰੀਆਂ ਅਤੇ ਡਾਇਗਨੋਸਟਿਕ ਸੈਂਟਰ ਪ੍ਰਬੰਧਨ ਨੂੰ ਫਟਕਾਰ ਲਗਾਈ। ਉਨ੍ਹਾਂ ਕਿਹਾ ਕਿ ਆਪਣੇ ਕੰਮ ਨੂੰ ਸੁਚਾਰੂ ਬਣਾਉਣ ਲਈ ਲੋਕਾਂ ਨੂੰ ਨਰਕ ਵਰਗੀ ਸਥਿਤੀ ਵਿੱਚ ਰਹਿਣ ਲਈ ਮਜਬੂਰ ਕਰਨਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਨੇ ਪਾਵਰਕਾਮ ਵਿਭਾਗ ਨੂੰ ਟਰਾਂਸਫਾਰਮਰ ਸ਼ਿਫਟ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਦੇ ਨਾਲ ਹੀ ਸੀਵਰੇਜ ਪਾਈਪ ਦੀ ਮੁੜ ਮੁਰੰਮਤ ਕਰਵਾਉਣ ਲਈ ਟੀਮ ਨੂੰ ਤੁਰੰਤ ਕੰਮ ’ਤੇ ਲਗਾਇਆ ਗਿਆ। ਘਰਾਂ ਵਿੱਚੋਂ ਦੂਸ਼ਿਤ ਪਾਣੀ ਕੱਢਣ ਲਈ ਸੁਪਰ ਸਕਰ ਮਸ਼ੀਨ ਦੀ ਵਰਤੋਂ ਕੀਤੀ ਗਈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ।

Priyanka Sharma ਨੇ ਡਾਇਗਨੋਸਟਿਕ ਸੈਂਟਰ ਪ੍ਰਬੰਧਨ ਨੂੰ ਵੀ ਨਿਰਦੇਸ਼ ਦਿੱਤੇ ਕਿ ਆਪਣਾ ਸੀਵਰੇਜ ਅਤੇ ਪਾਣੀ ਦਾ ਕਨੈਕਸ਼ਨ ਸੜਕ ਵੱਲੋਂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਤੰਗ ਗਲੀ ਵਿੱਚ ਕੀਤੇ ਗਏ ਕਨੈਕਸ਼ਨਾਂ ਕਾਰਨ ਸਥਾਨਕ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਸੈਂਟਰ ਪ੍ਰਬੰਧਨ ਨੂੰ 7 ਦਿਨਾਂ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਗਲੀ ਵਿੱਚ ਬਣੇ ਚੈਂਬਰਾਂ ਨੂੰ ਠੀਕ ਕਰਵਾਇਆ ਜਾਵੇ ਅਤੇ ਆਪਣੇ ਬਾਕੀ ਸਾਰੇ ਕੰਮ ਵੀ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ, ਤਾਂ ਜੋ ਭਵਿੱਖ ਵਿੱਚ ਸਥਾਨਕ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Leave a Reply

Your email address will not be published. Required fields are marked *